ਅੰਮ੍ਰਿਤਸਰ (ਇੰਦਰਜੀਤ)-ਜੰਮੂ-ਕਸ਼ਮੀਰ ਦੇ ਰਾਜੌਰੀ, ਕਠੂਆ ਅਤੇ ਡੋਡਾ ਖੇਤਰਾਂ ਵਿਚ ਹਾਲ ਹੀ ਵਿਚ ਹੋਏ ਅੱਤਵਾਦੀ ਹਮਲਿਆਂ ਸਬੰਧੀ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਸਰਹੱਦੀ ਜ਼ਿਲ੍ਹਿਆਂ ਵਿਚ ਹਾਈ ਅਲਰਟ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਕਾਰਨ ਸ਼ੁੱਕਰਵਾਰ ਨੂੰ ਪੰਜਾਬ ਪੁਲਸ, ਫੌਜ ਅਤੇ ਸੰਯੁਕਤ ਸੁਰੱਖਿਆ ਬਲਾਂ ਨੇ ਅੰਮ੍ਰਿਤਸਰ ਬਾਰਡਰ ਰੇਂਜ ਦੇ ਖੇਤਰਾਂ ਵਿਚ ‘ਕਾਸੋ’ ਆਪ੍ਰੇਸ਼ਨ ਚਲਾਇਆ ਗਿਆ।
ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ. ਆਈ. ਜੀ. ਰਾਕੇਸ਼ ਕੌਸ਼ਲ ਨੇ ਬਾਰਡਰ ਰੇਂਜ ਅੰਮ੍ਰਿਤਸਰ ਅਧੀਨ ਪੈਂਦੇ ਅੰਮ੍ਰਿਤਸਰ-ਦਿਹਾਤੀ, ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਦੇ ਪੁਲਸ ਜ਼ਿਲ੍ਹਿਆਂ ਵਿਚ ਹਾਈ ਅਲਰਟ ਦੇ ਹੁਕਮ ਦਿੱਤੇ ਹਨ ਅਤੇ ਇਨ੍ਹਾਂ ਇਲਾਕਿਆਂ ਵਿਚ ਸੁਰੱਖਿਆ ਦੇ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਸ ਸਬੰਧ ਜ਼ਿਲ੍ਹਿਆਂ ਵਿਚ ਇਨ੍ਹਾਂ ਸਾਰੇ ਵਿਚ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਡੀ. ਆਈ. ਜੀ. ਇਸ ਵਧੇ ਹੋਏ ਅਲਰਟ ਦਾ ਉਦੇਸ਼ ਕਿਸੇ ਵੀ ਤਰ੍ਹਾਂ ਦੀਆਂ ਲੋਕ ਵਿਰੋਧੀ ਗਤੀਵਿਧੀਆਂ ਨੂੰ ਰੋਕਣਾ ਅਤੇ ਇਲਾਕਾ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।
ਇਹ ਵੀ ਪੜ੍ਹੋ- ਤਿੰਨ ਦਿਨ ਪਹਿਲਾਂ ਖੰਨਾ 'ਚ ਬੈਂਕ ਡਕੈਤੀ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ, ਕੈਸ਼ ਸਣੇ ਬਰਾਮਦ ਹੋਇਆ ਇਹ ਸਾਮਾਨ
ਇਸ ਕਾਰਨ ਜ਼ਿਲ੍ਹਾ ਪੁਲਸ ਅਧਿਕਾਰੀਆਂ, ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.), ਭਾਰਤੀ ਫੌਜ ਅਤੇ ਵੱਖ-ਵੱਖ ਖੁਫੀਆ ਏਜੰਸੀਆਂ ਵਿਚਕਾਰ ਸਮੂਹਿਕ ਤੌਰ ’ਤੇ ਉੱਚ ਪੱਧਰੀ ਸੁਰੱਖਿਆ ਤਾਲਮੇਲ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗਾਂ ਮਹੱਤਵਪੂਰਨ ਖੁਫੀਆ ਜਾਣਕਾਰੀ, ਆਪਸੀ ਸੂਚਨਾ ਵਿਧੀ, ਮਜ਼ਬੂਤ ਸੁਰੱਖਿਆ ਬਣਾਈ ਰੱਖਣ ਦੇ ਨਾਲ-ਨਾਲ ਸੰਭਾਵੀ ਖਤਰਿਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇਣ ਲਈ ਮਹੱਤਵਪੂਰਨ ਰਹੀਆਂ ਹਨ।
ਡੀ. ਆਈ. ਜੀ. ਨੇ ਕਿਹਾ ਕਿ ਸਰਹੱਦ ਦੀ ਸੁਰੱਖਿਆ ਅਤੇ ਘੁਸਪੈਠ ਨੂੰ ਰੋਕਣ ਲਈ, ਬਾਰਡਰ ਰੇਂਜ ਪੁਲਸ ਨੇ ਅੰਮ੍ਰਿਤਸਰ ਦੇ ਜ਼ਿਲ੍ਹਿਆਂ ਵਿਚ ਇਕ ‘ਕਾਸੋ’ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਦੀ ਅਗਵਾਈ ਸੀਨੀਅਰ ਅਧਿਕਾਰੀਆਂ ਨੇ ਕੀਤੀ। ਪੰਜਾਬ ਪੁਲਸ, ਬੀ. ਐੱਸ. ਐੱਫ., ਫੌਜ ਅਤੇ ਖੁਫ਼ੀਆ ਏਜੰਸੀਆਂ ਦੇ ਸਹਿਯੋਗ ਨਾਲ ਸਰਹੱਦੀ ਜ਼ਿਲਿਆਂ ਵਿੱਚ ਸੁਰੱਖਿਆ ਅਤੇ ਚੌਕਸੀ ਦੇ ਉੱਚ ਪੱਧਰ ਨੂੰ ਯਕੀਨੀ ਬਣਾਉਣ, ਸਿਖਲਾਈ ਦੇਣ ਅਤੇ ਦਹਿਸ਼ਤਗਰਦੀ ਨਾਲ ਸਬੰਧਤ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕਰਨ ਲਈ ਯੋਜਨਾਵਾਂ ਬਣਾਈਆਂ ਗਈਆਂ ਹਨ।
ਇਹ ਵੀ ਪੜ੍ਹੋ- ਔਰਤਾਂ ਦੇ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਸੇ ਮਹੀਨੇ ਤੋਂ ਸ਼ੁਰੂ ਹੋਣ ਜਾ ਰਹੀ ਯੋਜਨਾ, ਜਾਣੋ ਕਿਸ ਨੂੰ ਮਿਲੇਗਾ ਲਾਭ
ਅੰਮ੍ਰਿਤਸਰ ਦੇ ਡੀ. ਆਈ. ਜੀ ਬਾਰਡਰ ਰੇਂਜ ਦੇ ਰੀਡਰ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ‘ਕਾਸੋ’ ਅਭਿਆਨ ਵਿੱਚ ਆਧੁਨਿਕ ਸਹੂਲਤਾਂ ਅਤੇ ਤਕਨੀਕ ਨਾਲ ਲੈਸ ਮੋਬਾਈਲ ਵਾਹਨ ਵੀ ਤਾਇਨਾਤ ਕੀਤੇ ਗਏ ਸਨ ਜੋ ਆਯੋਜਨਾਂ ਦੀ ਸ਼ਾਨ ਵਿਚ ਵਾਧਾ ਕਰ ਰਹੇ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦ ਨੇੜਿਓਂ ਬਰਾਮਦ ਹੋਈ ਅੱਧਾ ਕਿਲੋ ਹੈਰੋਇਨ ਅਤੇ ਡਰੋਨ
NEXT STORY