ਬਮਿਆਲ (ਹਰਜਿੰਦਰ ਸਿੰਘ ਗੋਰਾਇਆ)- ਨਵਾਂ ਸਾਲ ਅਤੇ ਵੱਧ ਰਹੀ ਧੁੰਦ ਦੇ ਮੱਦੇਨਜ਼ਰ ਪੰਜਾਬ ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਸਰਹੱਦੀ ਖੇਤਰ ਬਮਿਆਲ ਵਿੱਚ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ। ਲਗਾਤਾਰ ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਪੁਲਸ ਵੱਲੋਂ ਵਿਛਾਈ ਗਈ ਸੈਕੰਡ ਲਾਈਨ ਆਫ ਡਿਫੈਂਸ ਦੇ ਨਾਕਿਆਂ ’ਤੇ ਨਫ਼ਰੀ ਵਧਾ ਕੇ ਹਰ ਆਉਣ-ਜਾਣ ਵਾਲੇ ਵਾਹਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸੁਖਵਿੰਦਰ ਸੁੱਖੀ ਦੇ ਵਿਧਾਨ ਸਭਾ 'ਚ ਬੋਲਣ 'ਤੇ ਹੰਗਾਮਾ, ਬਾਜਵਾ ਨੇ ਕਿਹਾ- 'ਪਹਿਲਾਂ ਦੱਸੋ ਕਿਹੜੀ ਪਾਰਟੀ ਦੇ ਹੋ'
ਡੀਜੀਪੀ ਪੰਜਾਬ ਪੁਲਸ ਦੇ ਹੁਕਮਾਂ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਦੀ ਜ਼ੀਰੋ ਲਾਈਨ ਦੇ ਬਿਲਕੁਲ ਨੇੜੇ ਸਥਿਤ ਪੁਲਸ ਚੌਂਕੀ ਬਮਿਆਲ ਵਿੱਚ ਪੰਜਾਬ ਪੁਲਸ, ਸੀਮਾ ਸੁਰੱਖਿਆ ਬਲ (BSF), ਐਸਓਜੀ ਕਮਾਂਡੋ ਅਤੇ ਭਾਰਤੀ ਸੈਨਾ ਨੇ ਸਾਂਝੇ ਤੌਰ ’ਤੇ ਇਸ ਮੌਕ ਡ੍ਰਿਲ ਕੀਤਾ ਗਈ। ਜਾਣਕਾਰੀ ਅਨੁਸਾਰ ਮੌਕ ਡ੍ਰਿਲ ਦਾ ਦ੍ਰਿਸ਼ ਇਹ ਮੰਨ ਕੇ ਤਿਆਰ ਕੀਤਾ ਗਿਆ ਸੀ ਕਿ ਜੇਕਰ ਸਰਹੱਦ ਪਾਰੋਂ ਅੱਤਵਾਦੀ ਬਮਿਆਲ ਪਹੁੰਚ ਕੇ ਪੁਲਸ ਚੌਂਕੀ ’ਤੇ ਹਮਲਾ ਕਰਦੇ ਹਨ ਜਾਂ ਉਸ ’ਤੇ ਕਬਜ਼ਾ ਕਰ ਲੈਂਦੇ ਹਨ, ਤਾਂ ਉਨ੍ਹਾਂ ਨੂੰ ਕਿਵੇਂ ਨਿਊਟਰਲਾਈਜ਼ ਕੀਤਾ ਜਾਵੇ। ਇਸ ਦੌਰਾਨ ਭਾਰਤੀ ਸੈਨਾ, ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਸ ਦੇ ਜਵਾਨ ਪੂਰੇ ਹਥਿਆਰਾਂ ਨਾਲ ਲੈਸ ਹੋ ਕੇ ਬਮਿਆਲ ਦੀ ਦਾਣਾ ਮੰਡੀ ਵਿੱਚ ਪਹੁੰਚੇ। ਮੌਕ ਡ੍ਰਿਲ ਦੌਰਾਨ ਜਵਾਨਾਂ ਨੇ ਪੁਲਸ ਚੌਂਕੀ ਦੀ ਦੀਵਾਰ ਲੰਘ ਕੇ ਅੰਦਰ ਦਾਖ਼ਲ ਹੋ ਕੇ ਪੂਰੀ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਦੋ ਅੱਤਵਾਦੀਆਂ ਨੂੰ ਜ਼ਿੰਦਾ ਗ੍ਰਿਫ਼ਤਾਰ ਕਰਨ ਦੀ ਰਿਹਰਸਲ ਕੀਤੀ।
ਇਹ ਵੀ ਪੜ੍ਹੋ- ਪੰਜਾਬ ’ਚ ਕੈਂਸਰ ਨੂੂੰ ਲੈ ਕੇ ਡਰਾਉਣੀ ਰਿਪੋਰਟ, ਇਹ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ
ਇਸ ਮੌਕੇ ਡੀਐਸਪੀ ਆਪਰੇਸ਼ਨ ਗੁਰਬਖਸ਼ ਸਿੰਘ ਨੇ ਦੱਸਿਆ ਕਿ ਧੁੰਦ ਅਤੇ ਨਵੇਂ ਸਾਲ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਸਰਹੱਦੀ ਖੇਤਰ ਵਿੱਚ ਪੂਰੀ ਤਰ੍ਹਾਂ ਸੁਰੱਖਿਆ ਜਾਲ ਵਿਛਾਇਆ ਗਿਆ ਹੈ। ਇਸ ਤਹਿਤ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਲਗਾਤਾਰ ਸਰਚ ਆਪਰੇਸ਼ਨ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਡੀਜੀਪੀ ਪੰਜਾਬ ਦੇ ਹੁਕਮਾਂ ਅਨੁਸਾਰ ਅੱਜ ਬਮਿਆਲ ਵਿਖੇ ਤਿੰਨਾਂ ਸੁਰੱਖਿਆ ਬਲਾਂ ਵੱਲੋਂ ਸਾਂਝੀ ਮੌਕ ਡ੍ਰਿਲ ਕੀਤੀ ਗਈ, ਜਿਸ ਵਿੱਚ ਕਿਸੇ ਵੀ ਅੱਤਵਾਦੀ ਹਮਲੇ ਨੂੰ ਨਾਕਾਮ ਬਣਾਉਣ ਦੀ ਪੂਰੀ ਰਿਹਰਸਲ ਕੀਤੀ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਨੂੰ 'ਪਵਿੱਤਰ ਸ਼ਹਿਰ' ਘੋਸ਼ਿਤ ਕਰਨ ਮਗਰੋਂ Non veg ਦੇ ਕਾਰੋਬਾਰੀਆਂ ਨੇ ਉਠਾਈ ਇਹ ਮੰਗ, ਕਿਹਾ- ਘੱਟੋ-ਘੱਟ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪਾਕਿਸਤਾਨ ; ਪਤਨੀ ਨੇ ਹੀ ਕਰਵਾ'ਤਾ ਪਾਦਰੀ ਪਤੀ ਦਾ ਕਤਲ ! ਪ੍ਰੇਮੀ ਨਾਲ ਮਿਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ
NEXT STORY