ਬਾਬਾ ਬਕਾਲਾ ਸਾਹਿਬ(ਰਾਕੇਸ਼)- ਇਤਿਹਾਸਕ ਕਸਬਾ ਬਾਬਾ ਬਕਾਲਾ ਸਾਹਿਬ ਜਿਥੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਤਪ ਅਸਥਾਨ ਹੈ ਅਤੇ ਇਥੇ ਰੋਜ਼ਾਨਾ ਹੀ ਹਜ਼ਾਰਾਂ ਦੀ ਤਦਾਦ ’ਚ ਦੂਰ-ਦੁਰੇਡੇ ਤੋਂ ਸ਼ਰਧਾਲੂ ਨਤਮਸਤਕ ਹੋਣ ਆਉਦੇ ਹਨ ਪਰ ਗੁਰਦੁਆਰਾ ਸਾਹਿਬ ਨੂੰ ਜਾਣ ਵਾਲਾ ਮੁੱਖ ਬਾਜ਼ਾਰ ਵਿਚ ਹੋ ਰਹੀ ਨਾਜਾਇਜ਼ ਪਾਰਕਿੰਗ, ਰੇਹੜੀ ਫੜ੍ਹੀ ਵਾਲਿਆਂ ਦਾ ਜਮਾਵੜਾ ਅਤੇ ਇਸਦੀ ਇਨਕ੍ਰੋਚਮੈਂਟ ਨੂੰ ਲੈ ਕੇ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਪਣਾਉਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਤਿੰਨ ਮਹੀਨੇ ਦਾ ਸਮਾਂ ਦਿੰਦੇ ਹੋਏ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- ਪਤੰਗ ਉਡਾਉਂਦੇ ਫੜੇ ਜਾਣ 'ਤੇ 5 ਸਾਲ ਦੀ ਕੈਦ ਤੇ ਲੱਗੇਗਾ 20 ਲੱਖ ਦਾ ਜੁਰਮਾਨਾ
ਇਸ ਸਬੰਧੀ ਪਟੀਸ਼ਨਰ ਬਲਕਾਰ ਸਿੰਘ ਭੁੱਲਰ ਅਤੇ ਵਕੀਲ ਕੋਮਪ੍ਰੀਤ ਕੌਰ ਫੇਰੂਮਾਨ ਨੇ ਦੱਸਿਆ ਕਿ ਇਸ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪਟੀਸ਼ਨਰ ਵੱਲੋਂ ਕਈ ਵਾਰ ਐੱਸ. ਡੀ. ਐੱਮ. ਸਮੇਤ ਕਈ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਪਰ ਉਨ੍ਹਾਂ ਵੱਲੋਂ ਕਾਫੀ ਸਮਾਂ ਬੀਤ ਜਾਣ ਦੇ ਬਾਵਯੂਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ’ਤੇ ਪਟੀਸ਼ਨਰ ਨੂੰ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਦਾ ਰੁਖ ਕਰਨਾ ਪਿਆ।
ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀਆਂ ਦਾਣਾ ਮੰਡੀਆਂ 28 ਨੂੰ ਰਹਿਣਗੀਆਂ ਮੁਕੰਮਲ ਬੰਦ
NEXT STORY