ਤਰਨਤਾਰਨ (ਰਮਨ)- ਸ਼ਹਿਰ ਦੀਆਂ ਵੱਖ-ਵੱਖ ਰਿਹਾਇਸ਼ੀ ਕਾਲੋਨੀਆਂ ਉਤੋਂ ਨਿਕਲਣ ਵਾਲੀਆਂ ਹਾਈ ਵੋਲਟੇਜ਼ ਬਿਜਲੀ ਦੀਆਂ ਤਾਰਾਂ ਕਿਸੇ ਵੇਲੇ ਵੀ ਵੱਡੇ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਇਸ ਪਾਸੇ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਵੱਲੋਂ ਐਕਸ਼ਨ ਲੈਂਦੇ ਹੋਏ ਇਨ੍ਹਾਂ ਨੂੰ ਹਟਾਉਣ ਜਾਂ ਫਿਰ ਹੋਰ ਉੱਚੇ ਕਰਨ ਦੀ ਕਾਰਵਾਈ ਕਿਉਂ ਨਹੀਂ ਅਮਲ ਵਿਚ ਲਿਆਂਦੀ ਜਾ ਰਹੀ। ਜ਼ਿਕਰਯੋਗ ਹੈ ਕਿ ਇਨ੍ਹਾਂ ਹਾਈ ਵੋਲਟੇਜ਼ ਤਾਰਾਂ ਦੀ ਲਪੇਟ ਵਿਚ ਆ ਕੇ ਪਹਿਲਾਂ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਘਪਲਾ: 340 ਜਾਅਲੀ NOCs ਮਾਮਲੇ ’ਚ ਦੋ ਹੋਰ ਅਧਿਕਾਰੀ ਸਸਪੈਂਡ
ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਦੀਆਂ ਵੱਖ-ਵੱਖ ਨਾਮੀ ਰਿਹਾਇਸ਼ੀ ਕਾਲੋਨੀਆਂ ਅਤੇ ਮੁਹੱਲਿਆਂ ਵਿਚ ਮੌਜੂਦ ਘਰਾਂ ਦੀਆਂ ਛੱਤਾਂ ਨੇੜਿਓਂ ਲੰਘਣ ਵਾਲੀਆਂ ਹਾਈ ਵੋਲਟੇਜ਼ ਤਾਰਾਂ ਕਿਸੇ ਵੇਲੇ ਵੀ ਕੋਈ ਜਾਨੀ ਨੁਕਸਾਨ ਜਾਂ ਵੱਡਾ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ। ਸਥਾਨਕ ਕਾਜੀ ਕੋਟ ਰੋਡ, ਮਹਿੰਦਰਾ ਕਾਲੋਨੀ, ਗੁਰੂ ਤੇਗ ਬਹਾਦਰ ਨਗਰ, ਦੀਪ ਐਵੀਨਿਉ, ਗਲੀ ਸਿਲਵਰ ਸਟਰੀਟ ਤੋਂ ਇਲਾਵਾ ਹੋਰ ਵੱਖ-ਵੱਖ ਇਲਾਕਿਆਂ ਤੋਂ ਲੰਘਣ ਵਾਲੀਆਂ ਖਤਰਨਾਕ ਜਾਨਲੇਵਾ ਹਾਈ ਵੋਲਟੇਜ਼ ਬਿਜਲੀ ਦੀਆਂ ਤਾਰਾਂ ਜਿੱਥੇ ਲੋਕਾਂ ਦੀਆਂ ਰਿਹਾਇਸ਼ਾਂ ਦੀ ਕੀਮਤ ਦਾ ਮੁੱਲ ਖਤਮ ਕਰਕੇ ਰੱਖ ਦਿੱਤਾ ਹੈ, ਉਥੇ ਹੀ ਇਨ੍ਹਾਂ ਇਲਾਕਿਆਂ ਵਿਚ ਰਹਿਣ ਵਾਲੇ ਲੋਕਾਂ ਦੀ ਜਾਨ ਉਪਰ ਖਤਰੇ ਦੀ ਤਲਵਾਰ 24 ਘੰਟੇ ਲਮਕਦੀ ਨਜ਼ਰ ਆਉਂਦੀ ਹੈ।
ਇਹ ਵੀ ਪੜ੍ਹੋ- ਪੰਜਾਬ ਵਿਚ ਹੁਣ ਰਾਸ਼ਨ ਡਿਪੂਆਂ ਤੋਂ ਨਹੀਂ ਮਿਲੇਗੀ ਕਣਕ !
ਬੀਤੇ ਕੁਝ ਮਹੀਨੇ ਪਹਿਲਾਂ ਸਥਾਨਕ ਮੁਹੱਲਾ ਗੁਰੂ ਤੇਗ ਬਹਾਦਰ ਨਗਰ ਵਿਖੇ ਅੱਠ ਸਾਲ ਦੇ ਬੱਚੇ ਨੂੰ ਇਸ ਹਾਈ ਵੋਲਟੇਜ਼ ਤਾਰ ਨੇ ਆਪਣੀ ਲਪੇਟ ਵਿਚ ਲੈ ਲਿਆ ਸੀ। ਜਿਸ ਦੀ ਜਾਨ ਉਸੇ ਵੇਲੇ ਹੀ ਚਲੀ ਗਈ। ਇਸੇ ਤਰ੍ਹਾਂ ਇਕ ਹੋਰ ਵਿਅਕਤੀ ਦੀ ਘਰ ਦੀ ਛੱਤ ਉਪਰ ਫੋਨ ’ਤੇ ਗੱਲ ਕਰਨ ਸਮੇਂ ਹਾਈ ਵੋਲਟੇਜ਼ ਤਾਰਾਂ ਨੇ ਉਸਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਉਸਦੀ ਜਾਨ ਚਲੀ ਗਈ। ਇਸ ਤੋਂ ਇਲਾਵਾ ਕੁਝ ਸਾਲ ਪਹਿਲਾਂ ਸਥਾਨਕ ਕਾਜ਼ੀਕੋਟ ਰੋਡ ਉਪਰ ਗਲੀ ਮੰਦਰ ਵਾਲੀ ਵਿਖੇ ਇਕ ਘਰ ਦੀ ਛੱਤ ਉਪਰ ਖੇਡ ਰਹੀਆਂ ਬੱਚੀਆਂ ਨੂੰ ਹਾਈ ਵੋਲਟੇਜ਼ ਤਾਰਾਂ ਨੇ ਆਪਣੀ ਲਪੇਟ ਵਿਚ ਲੈ ਲਿਆ ਸੀ, ਜਿਸ ਦੇ ਚੱਲਦਿਆਂ ਇਕ ਛੋਟੀ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੂਸਰੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਇਸਦੀ ਇਕ ਹੋਰ ਮਿਸਾਲ ਸਥਾਨਕ ਸ਼ਹਿਰ ਤੇ ਮੁਹੱਲਾ ਗੁਰੂ ਤੇਗ ਬਹਾਦਰ ਕੁਝ ਸਾਲ ਪਹਿਲਾਂ ਮਿਲੀ ਸੀ ਜਦੋਂ ਇਕ ਬੱਚੀ ਆਪਣੇ ਘਰ ਦੀ ਛੱਤ ਉਪਰ ਖੇਡਦੇ ਸਮੇਂ ਇਨ੍ਹਾਂ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆ ਗਈ, ਜਿਸ ਦੀਆਂ ਡਾਕਟਰਾਂ ਨੂੰ ਇਲਾਜ ਦੌਰਾਨ ਉਸ ਬੱਚੀ ਦੀਆਂ ਦੋਵੇਂ ਬਾਵਾਂ ਕੱਟਣ ਲਈ ਮਜ਼ਬੂਰ ਹੋਣਾ ਪਿਆ।
ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੌਰਾਨ ਵੀ ਖੁੱਲ੍ਹੇ ਰਹਿਣਗੇ ਸਰਕਾਰੀ ਦਫ਼ਤਰ, 31 ਜੁਲਾਈ ਤੋਂ ਪਹਿਲਾਂ ਕਰਾ ਲਓ ਕੰਮ
ਇਲਾਕਿਆਂ ਵਿਚ ਲੋਕਾਂ ਨੂੰ ਆਪਣੇ ਘਰ ਦੀ ਛੱਤ ਤੋਂ ਉਪਰ ਉਸਾਰੀ ਕਰਨ ਤੋਂ ਵੀ ਕਈ ਵਾਰ ਸੋਚਣਾ ਪੈਂਦਾ ਹੈ। ਇਸ ਦੇ ਨਾਲ ਹੀ ਬੱਚਿਆਂ ਨੂੰ ਅਤੇ ਬਜ਼ੁਰਗਾਂ ਨੂੰ ਘਰ ਦੀ ਛੱਤ ਉਪਰ ਖੇਡਣ ਅਤੇ ਧੁੱਪ ਸੇਕਣ ਤੋਂ ਵੀ ਕਈ ਵਾਰ ਸੋਚਣਾ ਪੈਂਦਾ ਹੈ। ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੇਖਦੇ ਹੋਏ ਪਾਵਰ ਕਾਰਪੋਰੇਸ਼ਨ ਵੱਲੋਂ ਕਦੇ ਵੀ ਇਸ ਖਤਰਨਾਕ ਹਾਈ ਵੋਲਟੇਜ਼ ਤਾਰਾਂ ਨੂੰ ਹਟਾਉਣ ਜਾਂ ਫਿਰ ਹੋਰ ਉੱਚੇ ਕਰਨ ਦਾ ਪ੍ਰਬੰਧ ਨਹੀਂ ਕੀਤਾ ਗਿਆ, ਜਿਸ ਤੋਂ ਸਾਫ ਨਜ਼ਰ ਆਉਂਦਾ ਹੈ ਕਿ ਪਾਵਰ ਕਾਰਪੋਰੇਸ਼ਨ ਪ੍ਰਾਈਵੇਟ ਲਿਮਿਟਡ ਕਿਸੇ ਵੱਡੇ ਹੋਰ ਹਾਦਸੇ ਦਾ ਇੰਤਜ਼ਾਰ ਕਰ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਸਹੂਲਤ
ਇਸ ਸਬੰਧੀ ਸ਼ਹਿਰ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਹਲਕਾ ਇੰਚਾਰਜ ਹਰਮੀਤ ਸਿੰਘ ਸੰਧੂ ਪਾਸੋਂ ਪੁਰਜ਼ੋਰ ਗੁਹਾਰ ਲਗਾਈ ਹੈ ਕਿ ਇਨ੍ਹਾਂ ਹਾਈ ਵੋਲਟਜ਼ ਖਤਰਨਾਕ ਤਾਰਾਂ ਨੂੰ ਜਾਂ ਤਾਂ ਪੱਕੇ ਤੌਰ ਉਪਰ ਕਿਸੇ ਹੋਰ ਰੂਟ ਤੋਂ ਡਾਈਵਰਟ ਕੀਤਾ ਜਾਵੇ ਜਾਂ ਫਿਰ ਇਨ੍ਹਾਂ ਨੂੰ ਪੱਕੇ ਤੌਰ ਉਪਰ ਹਟਾ ਦਿੱਤਾ ਜਾਵੇ। ਇਸ ਸਬੰਧੀ ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਹਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਇਸ ਪੁਰਜ਼ੋਰ ਮੰਗ ਨੂੰ ਉਹ ਪਹਿਲ ਦੇ ਆਧਾਰ ਉਪਰ ਹੱਲ ਕਰਵਾਉਣ ਲਈ ਪਾਵਰ ਕਾਰਪੋਰੇਸ਼ਨ ਦੇ ਉੱਚ ਅਧਿਕਾਰੀਆਂ ਨਾਲ ਜਲਦ ਮੀਟਿੰਗ ਕਰਨਗੇ ਅਤੇ ਇਸ ਦਾ ਜੋ ਵੀ ਵਧੀਆ ਅਤੇ ਸੁਰੱਖਿਅਤ ਹੱਲ ਹੋਵੇਗਾ, ਉਸ ਨੂੰ ਕੱਢਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਸਬੰਧੀ ਗੱਲਬਾਤ ਕਰਦੇ ਹੋਏ ਐੱਸ.ਡੀ.ਓ ਤਰਨਤਾਰਨ ਪਾਵਰ ਕਾਰਪੋਰੇਸ਼ਨ ਸ਼ਹਿਰੀ ਨਰਿੰਦਰ ਸਿੰਘ ਨੇ ਦੱਸਿਆ ਕਿ ਦੀਪ ਐਵੀਨਿਊ ਵਾਲੀਆਂ ਹਾਈ ਵੋਲਟੇਜ਼ ਤਾਰਾਂ ਨੂੰ ਡੈਡ ਕਰ ਦਿੱਤਾ ਗਿਆ ਹੈ ਪ੍ਰੰਤੂ ਉਨ੍ਹਾਂ ਨੂੰ ਹਟਾਇਆ ਨਹੀਂ ਗਿਆ। ਇਸ ਤੋਂ ਇਲਾਵਾ ਗੁਰੂ ਤੇਗ ਬਹਾਦਰ ਨਗਰ ਅਤੇ ਮਹਿੰਦਰਾ ਕਾਲੋਨੀ ਉਪਰੋਂ ਨਿਕਲਣ ਵਾਲੀਆਂ ਹਾਈ ਵੋਲਟੇਜ਼ ਤਾਰਾਂ ਨੂੰ ਹਟਾਉਣ ਲਈ ਕਾਰਵਾਈ ਜਾਰੀ ਹੈ। ਜਿਸ ਸਬੰਧੀ ਕਾਲੋਨਾਈਜ਼ਰ ਵੱਲੋਂ ਬਣਦੀ ਫੀਸ ਜਮ੍ਹਾਂ ਨਹੀਂ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇਲਾਕਿਆਂ ਵਿਚ ਬਿਜਲੀ ਵਿਭਾਗ ਵੱਲੋਂ ਮੀਟਰ ਨੂੰ ਲਗਾਉਣ ਸਮੇਂ ਹਲਫੀਆ ਬਿਆਨ ਮਾਲਕ ਪਾਸੋਂ ਲਿਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਸਰਹੱਦ 'ਤੇ ਵੱਡੀ ਕਾਰਵਾਈ: 6 ਕਰੋੜ ਦੀ ਹੈਰੋਇਨ, 3 ਡਰੋਨ ਤੇ ਇੱਕ ਪਿਸਤੌਲ ਜ਼ਬਤ
NEXT STORY