ਗੁਰਦਾਸਪੁਰ (ਹਰਮਨ)- ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ 1 ਜੂਨ, 2024 (ਸ਼ਨੀਵਾਰ) ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਪੰਜਾਬ ਵਿੱਚ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਪੰਜਾਬ ਭਰ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਲਈ ਮਿਤੀ 01.06.2024 (ਸ਼ਨੀਵਾਰ) ਨੂੰ ਗਜ਼ਟਿਡ ਛੁੱਟੀ ਰਹੇਗੀ।
ਇਹ ਵੀ ਪੜ੍ਹੋ- ਦਿੱਲੀ ਦੇ CM ਕੇਜਰੀਵਾਲ ਦਾ ਅੰਮ੍ਰਿਤਸਰ 'ਚ ਜ਼ੋਰਦਾਰ ਪ੍ਰਚਾਰ, PM ਮੋਦੀ ਤੇ ਅਮਿਤ ਸ਼ਾਹ ਦੇ ਵਿੰਨ੍ਹੇ ਨਿਸ਼ਾਨੇ
ਉਨ੍ਹਾਂ ਦੱਸਿਆ ਕਿ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਿਕ 01-06-2024 ਨੂੰ ਅਦਾਇਗੀ ਯੋਗ ਛੁੱਟੀ ਐਲਾਨੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨੋਟੀਫ਼ਿਕੇਸ਼ਨ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ- ਫਿਰੋਜ਼ਪੁਰ 'ਚ ਵਪਾਰੀਆਂ ਦੀ ਮੀਟਿੰਗ ਦੌਰਾਨ ਗਰਜ਼ੇ CM ਕੇਜਰੀਵਾਲ-ਜੇਕਰ 13 MP ਦਿਓਗੇ ਤਾਂ ਮਸਲੇ ਹੱਲ ਹੋਣਗੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਪ ਲੁੱਟਣ ਆਏ ਲੁਟੇਰੇ ਆਪਣਾ 500 ਦਾ ਨੋਟ ਛੱਡ ਕੇ ਭੱਜੇ, ਪੈ ਗਏ ਲੈਣੇ ਦੇ ਦੇਣੇ
NEXT STORY