ਗੁਰਦਾਸਪੁਰ (ਵਿਨੋਦ) - ਘਰ ’ਚੋਂ 9 ਤੋਲੇ ਸੋਨੇ ਦੇ ਗਹਿਣੇ ਅਤੇ ਇੱਕ ਲੱਖ ਰੁਪਏ ਚੋਰੀ ਕਰਨ ਵਾਲੇ ਦੋ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਸਿਟੀ ਪੁਲਸ ਨੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਮਾਮਲੇ ਦਾ ਇਕ ਦੋਸ਼ੀ ਅਜੇ ਫ਼ਰਾਰ ਹੈ, ਜਿਸ ਦੀ ਪੁਲਸ ਵਲੋਂ ਭਾਲ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਤਮਗਾ ਜਿੱਤਣ ਵਾਲੇ ਅੰਮ੍ਰਿਤਸਰ ਦੇ ਲਵਪ੍ਰੀਤ ਦੇ ਘਰ ਵਿਆਹ ਵਰਗਾ ਮਾਹੌਲ, ਢੋਲ ਦੀ ਥਾਪ ’ਤੇ ਪਏ ਭੰਗੜੇ (ਤਸਵੀਰਾਂ)
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਬ ਇੰਸਪੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਰਾਮ ਲਾਲ ਪੁੱਤਰ ਗੂੜਾ ਰਾਮ ਵਾਸੀ ਪ੍ਰਬੋਧ ਚੰਦਰ ਨਗਰ ਗੁਰਦਾਸਪੁਰ ਨੇ ਬਿਆਨ ਦਿੱਤਾ ਕਿ 25 ਜੁਲਾਈ ਨੂੰ ਉਸ ਦਾ ਭਰਾ ਵਰਿਆਮ ਚੰਦ, ਜੋ ਉਨ੍ਹਾਂ ਦੀ ਦੂਜੀ ਗਲੀ ’ਚ ਰਹਿੰਦਾ ਸੀ, ਦੀ ਮੌਤ ਦਾ ਪਤਾ ਲੱਗਣ ’ਤੇ ਉਹ ਆਪਣੇ ਘਰ ਨੂੰ ਤਾਲੇ ਲਗਾ ਕੇ ਪਰਿਵਾਰ ਸਮੇਤ ਉਸ ਦੇ ਘਰ ਚਲੇ ਗਏ। ਜਦ ਸਵੇਰੇ ਉਹ ਅਤੇ ਉਸ ਦਾ ਮੁੰਡਾ ਬਲਵੰਤ ਰਾਏ ਆਪਣੇ ਘਰ ਵਾਪਸ ਆਏ ਤਾਂ ਵੇਖਿਆ ਕਿ ਘਰ ਦੇ ਕਮਰਿਆਂ ਨੂੰ ਲਗਾਏ ਹੋਏ ਤਾਲੇ ਟੁੱਟੇ ਹੋਏ ਸਨ ਅਤੇ ਸਾਮਾਨ ਖਿਲਰਿਆ ਪਿਆ ਸੀ।
ਪੜ੍ਹੋ ਇਹ ਵੀ ਖ਼ਬਰ: ਡੇਰਾ ਬਾਬਾ ਨਾਨਕ ਤੋਂ ਦੁਖ਼ਦ ਖ਼ਬਰ: ਧੀ ਤੋਂ ਬਾਅਦ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਾਂ-ਪੁੱਤ ਦੀ ਵੀ ਹੋਈ ਮੌਤ
ਉਸ ਨੇ ਦੱਸਿਆ ਕਿ ਘਰ ਦੇ ਅੰਦਰ ਜਾ ਕੇ ਚੈੱਕ ਕੀਤਾ ਤਾਂ ਪਤਾ ਲੱਗਾ ਕਿ ਘਰ ’ਚੋਂ 9 ਤੋਲੇ ਸੋਨੇ ਦੇ ਗਹਿਣੇ ਅਤੇ ਇਕ ਲੱਖ ਰੁਪਏ ਚੋਰੀ ਹੋ ਚੁੱਕੇ ਸਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਰਾਮ ਲਾਲ ਦੀ ਸ਼ਿਕਾਇਤ ’ਤੇ ਜਦੋਂ ਮਾਮਲਾ ਦਰਜ ਕਰਕੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਉਕਤ ਚੋਰੀ ਦੋਸ਼ੀ ਅਭਿਸ਼ੇਕ ਉਰਫ ਅੱਬੂ ਪੁੱਤਰ ਵਿਕਰਮ ਗਿੱਲ ਵਾਸੀ ਮੁਹੱਲਾ ਨੰਗਲ ਕੋਟਲੀ ਗੁਰਦਾਸਪੁਰ, ਅਜੇ ਮਸੀਹ ਉਰਫ ਅਜੇ ਰੰਧਾਵਾ ਪੁੱਤਰ ਪ੍ਰਕਾਸ ਮਸੀਹ ਵਾਸੀ ਮੁਹੱਲਾ ਸ਼ਹਿਜਾਦਾ ਨੰਗਲ ਗੁਰਦਾਸਪੁਰ ਨੇ ਕੀਤੀ ਹੈ। ਪੁਲਸ ਨੇ ਅਭਿਸ਼ੇਕ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਅਜੇ ਮਸੀਹ ਅਜੇ ਫ਼ਰਾਰ ਹੈ।
ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ
ਨਗਰ ਕੌਂਸਲ ਦੇ ਪ੍ਰਧਾਨ ਤੇ ਯੂਥ ਕਾਂਗਰਸੀ ਨੇਤਾ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇ ਕੇ ਮੰਗੀ ਫਿਰੌਤੀ, ਮਾਮਲਾ ਦਰਜ
NEXT STORY