ਦੀਨਾਨਗਰ (ਕਪੂਰ)-ਪੰਜਾਬ ਹੋਮਗਾਰਡ ਕਰਮਚਾਰੀ ਦੀ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੀਪਕ ਕੁਮਾਰ ਪੁੱਤਰ ਗਿਆਨ ਚੰਦ ਨਿਵਾਸੀ ਠਾਕੁਰਪੁਰ, ਜੋ ਕਿ ਪੰਜਾਬ ਹੋਮਗਾਰਡ ’ਚ ਨੌਕਰੀ ਕਰਦਾ ਹੈ, ਜਿਸ ਦੀ ਤਾਰਾਗੜ੍ਹ ਮੋੜ ਦੀਨਾਨਗਰ ’ਚ ਡਿਊਟੀ ਸੀ ਅਤੇ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਮਗਰਾਲਾ ਰਾਸ਼ਟਰੀ ਰਾਜ ਮਾਰਗ ’ਤੇ ਬਣੇ ਯੂ ਟਰਨ ’ਤੇ ਗੁਰਦਾਸਪੁਰ ਵੱਲੋਂ ਆਈ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਆਪਣੀ ਲਪੇਟ ’ਚ ਲੈ ਲਿਆ ਅਤੇ ਦੁਰਘਟਨਾ ਤੋਂ ਬਾਅਦ ਚਾਲਕ ਆਪਣੀ ਕਾਰ ਨੂੰ ਭਜਾ ਕੇ ਲੈ ਗਿਆ।
ਇਹ ਵੀ ਪੜ੍ਹੋ- ਦਿਨ-ਦਿਹਾੜੇ ਆਈਲੈਟਸ ਸੈਂਟਰ 'ਤੇ ਸ਼ਰੇਆਮ ਗੁੰਡਾਗਰਦੀ, ਚੱਲੀਆਂ ਗੋਲੀਆਂ, cctv 'ਚ ਕੈਦ ਹੋਈ ਪੂਰੀ ਵਾਰਦਾਤ
ਦੀਪਕ ਕੁਮਾਰ ਦੇ ਸਿਰ ’ਚ ਡੂੰਘੀ ਸੱਟ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਇੰਚਾਰਜ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਦੀਨਾਨਗਰ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਕਾਨੂੰਨੀ ਕਾਰਵਾਈ ਕਰਨ ਤੋਂ ਬਾਅਦ ਮ੍ਰਿਤਕ ਦੀਪਕ ਕੁਮਾਰ ਦੇ ਭਰਾ ਨਵਦੀਪ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਦੇ ਚਾਲਕ ’ਤੇ ਮੁਕੱਦਮਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਨੌਜਵਾਨ ਨੇ ਠਾਠਾਂ ਮਾਰਦੇ ਪਾਣੀ 'ਚ ਮਾਰੀ ਛਾਲ, ਘਟਨਾ ਤੋਂ ਪਹਿਲਾਂ ਵੀਡੀਓ ਬਣਾ ਕੀਤਾ ਵੱਡਾ ਖੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਿਆਨੀ ਗੜਗੱਜ ਵੱਲੋਂ ਅਰਦਾਸ 'ਚ ਸਿੱਖਾਂ ਦੇ ਹਾਲਾਤ ਬਿਆਨ ਕਰਨ 'ਤੇ ਸਿਮਰਨਜੀਤ ਸਿੰਘ ਮਾਨ ਨੇ ਕੀਤੀ ਸ਼ਲਾਘਾ
NEXT STORY