ਗੁਰਦਾਸਪੁਰ, (ਹਰਮਨਪ੍ਰੀਤ, ਵਿਨੋਦ)- ਸਿਟੀ ਪੁਲਸ ਨੇ ਗੁਰਦਾਸਪੁਰ ਦੇ ਗੀਤਾ ਭਵਨ ਵਿਖੇ ਇਕ ਘਰ ’ਚ ਛਾਪੇਮਾਰੀ ਕਰ ਕੇ ਕਰੀਬ 29 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਨੂੰ ਮੌਕੇ ਤੋਂ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਇੰਚਾਰਜ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੀਤਾ ਭਵਨ ਵਾਸੀ ਰਣਵੀਰ ਸਿੰਘ ਉਰਫ ਰਾਣਾ ਪੁੱਤਰ ਪ੍ਰਤਾਪ ਸਿੰਘ ਸ਼ਰਾਬ ਦਾ ਧੰਦਾ ਕਰਦਾ ਹੈ, ਜਿਸ ਦੌਰਾਨ ਪੁਲਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਸਦੇ ਘਰ ’ਚ ਛਾਪੇਮਾਰੀ ਕੀਤੀ ਗਈ ਅਤੇ ਦੋਸ਼ੀ ਨੂੰ ਮੌਕੇ ’ਤੇ ਹੀ ਸ਼ਰਾਬ ਦੀਆਂ 29 ਬੋਤਲਾਂ ਸਮੇਤ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
'ਮੋਦੀ ਸਰਕਾਰ ਵਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਫੈਸਲਾ ਸ਼ਲਾਘਾਯੋਗ ਕਦਮ'
NEXT STORY