ਅੰਮ੍ਰਿਤਸਰ (ਇੰਦਰਜੀਤ/ਦਲਜੀਤ)-ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਕਸਬੇ ਰਈਆ ਦੇ ਰਹਿਣ ਵਾਲੇ ਇਕ ਪ੍ਰਾਈਵੇਟ ਹੋਮਿਓਪੈਥਿਕ ਡਾਕਟਰ ਅਰਵਿੰਦ ਕੁਮਾਰ ਨੂੰ ਤਰਨਤਾਰਨ ਵਿਚ 3.50 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਖਿਲਾਫ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਮੋਹਾਲੀ ਵਿਚ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਫਿਰੋਜ਼ਪੁਰ ਸਕੂਲ ਬੱਸ ਹਾਦਸੇ ਨੂੰ ਲੈ ਕੇ CM ਮਾਨ ਦਾ ਬਿਆਨ, ਲੈ ਰਿਹਾ ਪਲ-ਪਲ ਦੀ ਅਪਡੇਟ
ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਨਿਰਦੇਸ਼ਕ ਸੁਰਿੰਦਰ ਪਾਲ ਸਿੰਘ ਪਰਮਾਰ ਆਈ. ਪੀ. ਐੱਸ. ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਟਿਆਲਾ ਦੇ ਕਸਬਾ ਪਾਤੜਾਂ ਦੇ ਵਸਨੀਕ ਅਸ਼ੋਕ ਕੁਮਾਰ ਵੱਲੋਂ ਦਿੱਤੀ ਗਈ ਸ਼ਿਕਾਇਤ ’ਤੇ ਕੀਤੀ ਗਈ ਹੈ। ਮੁਲਜ਼ਮ ਡਾ. ਅਰਵਿੰਦ ਨੇ ਸ਼ੁਰੂਆਤ ਵਿਚ ਡਾ. ਸੁਮਿਤ ਸਿੰਘ ਕੋਲੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ, ਜੋ ਇਸ ਸਮੇਂ ਮਾਨਾਂਵਾਲਾ, ਜ਼ਿਲਾ ਅੰਮ੍ਰਿਤਸਰ ਵਿਖੇ ਸੀਨੀਅਰ ਮੈਡੀਕਲ ਅਫਸਰ (ਐੱਸ. ਐੱਮ. ਓ.) ਹਨ, ਵਲੋਂ 5 ਲੱਖ ਰੁਪਏ ਰਿਸ਼ਵਤ ਮੰਗੀ ਸੀ ਜੋ ਬਾਅਦ ਵਿਚ 3.5 ਲੱਖ ਰੁਪਏ ਵਿਚ ਸੌਦਾ ਹੋ ਗਿਆ। ਇਹ ਰਕਮ ਸ਼ਿਕਾਇਤਕਰਤਾ ਦੇ ਪੱਖ ਵਿਚ ਡਾ. ਸੁਮਿਤ ਸਿੰਘ ਦੀ ਅਦਾਲਤ ਵਿਚ ਗਵਾਹੀ ਦੇ ਬਦਲੇ ਮੰਗੀ ਗਈ ਸੀ।
ਇਹ ਵੀ ਪੜ੍ਹੋ- 3 ਭੈਣਾਂ ਦੇ ਇਕਲੌਤੇ ਭਰਾ ਦੀ ਨਹਿਰ 'ਚ ਮਿਲੀ ਲਾਸ਼, ਧਾਹਾਂ ਮਾਰਦੇ ਪਰਿਵਾਰ ਨੇ ਕਿਹਾ ਸਾਡੇ ਪੁੱਤ ਦਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੂੰਹ ਨੂੰ ਮਾਰਨ ਵਾਲੀ ਸੱਸ ਨੇ ਮੰਨੀ ਗਲਤੀ, ਪਤੀ ਦੇ ਬਿਆਨ ਸੁਣ ਉੱਡ ਜਾਣਗੇ ਹੋਸ਼
NEXT STORY