ਟਾਹਲੀ ਸਾਹਿਬ (ਬਲਜੀਤ)- ਬੀਤ ਸ਼ਾਮ ਇਕ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਮੌਕੇ ਪੀੜਤ ਪਰਿਵਾਰ ਅਤੇ ਭਰਾ ਲਾਲੀ ਵੇਰਕਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਸ ਦਾ ਭਰਾ ਗੁਲਸ਼ਨ ਕੁਮਾਰ ਜੋ ਕਿ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ਤੋਂ ਘਰ ਵਾਪਸ ਆ ਰਿਹਾ ਸੀ ਕਿ ਪਰ ਵੇਰਕਾ ਬਾਈਪਾਸ ’ਤੇ ਕਿਸੇ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਗੁਲਸ਼ਨ ਕੁਮਾਰ ਦਾ ਸੰਤੁਲਨ ਵਿਗੜ ਗਿਆ ਅਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ।
ਇਹ ਵੀ ਪੜ੍ਹੋ-ਤਿਉਹਾਰਾਂ ਦੇ ਮੱਦੇਨਜ਼ਰ DC ਸਾਕਸ਼ੀ ਸਾਹਨੀ ਨੇ ਵੱਡੇ ਹੁਕਮ
ਇਸ ਸਬੰਧੀ ਪੁਲਸ ਥਾਣਾ ਸਦਰ ਦੀ ਪੁਲਸ ਟੀਮ ਦੇ ਇੰਚਾਰਜ ਐੱਸ. ਆਈ. ਹੰਸ ਰਾਜ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਜਾਂਚ ਸੁਰੂ ਕਰ ਦਿੱਤੀ। ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਜਲਦ ਹੀ ਵਾਹਨ ਚਾਲਕ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ-ਪੰਜਾਬ ਤੋਂ ਸ਼ੁਰੂ ਹੋਈ ਅੰਮ੍ਰਿਤ ਭਾਰਤ ਰੇਲਗੱਡੀ, ਯਾਤਰੀਆਂ ਦੀਆਂ ਲੱਗਣਗੀਆਂ ਮੌਜਾਂ
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜਤਿੰਦਰ ਕੁਮਾਰ ਮਿੰਟਾ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਮ੍ਰਿਤਕ ਪਰਿਵਾਰ ਵਿਚ ਇਕੱਲਾ ਕਮਾਉੇਣ ਵਾਲਾ ਸੀ ਅਤੇ ਜਿਸਦੀਆਂ 3 ਧੀਆਂ ਅਤੇ 1 ਲੜਕਾ ਅਜੇ ਪੜ੍ਹਾਈ ਕਰ ਰਹੇ ਹਨ, ਜਿਸ ਕਾਰਨ ਪਰਿਵਾਰ ਵੱਡੀ ਆਰਥਿਕ ਮੁਸ਼ਕਲ ’ਚ ਫਸ ਚੁੱਕਾ ਹੈ। ਪ੍ਰਸ਼ਾਸਨ ਨੂੰ ਪੀੜਤ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਕੇ ਦੋਸ਼ੀਆਂ ਨੂੰ ਜਲਦ ਕਾਬੂ ਕੀਤਾ ਜਾਵੇ।
ਇਹ ਵੀ ਪੜ੍ਹੋ-ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਪੜ੍ਹੋ ਵਿਭਾਗ ਦੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੈਨਸ਼ਨ ਸਕੀਮਾਂ ਤਹਿਤ ਤਰਨਤਾਰਨ ਦੇ 1,81,940 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਗਈ ਵਿੱਤੀ ਸਹਾਇਤਾ: DC ਰਾਹੁਲ
NEXT STORY