ਬਟਾਲਾ, (ਸੈਂਡੀ)- ਪਿੰਡ ਜੈਤੋਸਰਜਾ ਵਿਖੇ ਇਕ ਘਰ ’ਚ ਅਚਾਨਕ ਅੱਗ ਲੱਗਣ ਨਾਲ ਘਰ ਦਾ ਸਾਮਾਨ ਸਡ਼ ਕੇ ਸੁਆਹ ਹੋਣ ਦਾ ਸਮਾਚਾਰ ਮਿਲਿਆ ਹੈ।
ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਜਸਵੰਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਦੇ ਘਰ ’ਚ ਬਿਜਲੀ ਦੇ ਸ਼ਾਟ-ਸਰਕਟ ਕਾਰਨ ਅਚਾਨਕ ਉਸ ਦੇ ਘਰ ’ਚ ਅੱਗ ਲੱਗ ਗਈ, ਜਿਸ ਨਾਲ ਉਸ ਦੇ ਘਰ ’ਚ ਪਏ ਉਸ ਦੇ ਆਰਮੀ ਅਤੇ ਉਸ ਦੇ ਬੱਚਿਆਂ ਦੇ ਜ਼ਰੂਰੀ ਕਾਗਜ਼ਾਤ ਸਡ਼ ਕੇ ਸੁਆਹ ਹੋ ਗਏ ਤੇ ਉਸ ਦਾ ਵੀ ਕਾਫੀ ਨੁਕਸਾਨ ਹੋ ਗਿਆ। ਇਸ ਸਬੰਧੀ ਜਸਵੰਤ ਸਿੰਘ ਦੇ ਬਿਆਨਾਂ ’ਤੇ ਥਾਣਾ ਰੰਗਡ਼-ਨੰਗਲ ਵਿਖੇ ਬਣਦੀ ਕਾਰਵਾਈ ਕਰ ਦਿੱਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ 3 ਵਿਧਾਨ ਸਭਾ ਹਲਕਿਆਂ ’ਚ ਚੋਣਾਂ ਦੇ ਬਾਈਕਾਟ ਦਾ ਐਲਾਨ
NEXT STORY