ਬਟਾਲਾ (ਬੇਰੀ)- ਬੁੱਧਵਾਰ ਦੇਰ ਰਾਤ ਪਿੰਡ ਆਲੋਵਾਲ ਵਿਖੇ ਤੇਜ਼ ਬਾਰਿਸ਼ ਅਤੇ ਹਨੇਰੀ ਕਾਰਨ ਇਕ ਮਕਾਨ ਦਾ ਲੈਂਟਰ ਅਚਾਨਕ ਡਿੱਗ ਗਿਆ ਜਦਕਿ ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ’ਚ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਪਰਿਵਾਰ ਦਾ ਭਾਰੀ ਮਾਲੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ ਸਮੇਤ 7 ਮੁਲਜ਼ਮ ਗ੍ਰਿਫਤਾਰ
ਹਰਜਿੰਦਰ ਸਿੰਘ ਵਾਸੀ ਪਿੰਡ ਆਲੋਵਾਲ ਨੇ ਦੱਸਿਆ ਕਿ ਉਹ ਆਪਣੀ ਬਜ਼ੁਰਗ ਮਾਤਾ ਜੋਗਿੰਦਰ ਕੌਰ ਨਾਲ ਘਰ ’ਚ ਮੌਜੂਦ ਸੀ ਕਿ ਬੁੱਧਵਾਰ ਦੇਰ ਰਾਤ ਆਈ ਤੇਜ਼ ਬਾਰਿਸ਼ ਅਤੇ ਹਨੇਰੀ ਕਾਰਨ ਅਚਾਨਕ ਕਮਰੇ ਦੇ ਲੈਂਟਰ ਦੇ ਛੋਟੇ-ਛੋਟੇ ਟੁੱਕੜੇ ਡਿੱਗਣੇ ਸ਼ੁਰੂ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਤੁਰੰਤ ਆਪਣੀ ਮਾਤਾ ਨੂੰ ਕਮਰੇ ’ਚੋਂ ਬਾਹਰ ਕੱਢਿਆ ਗਿਆ ਪਰ ਦੇਖਦੇ ਹੀ ਦੇਖਦੇ ਲੈਂਟਰ ਦਾ ਵੱਡਾ ਹਿੱਸਾ ਡਿੱਗ ਗਿਆ ਜਿਸ ਨਾਲ ਉਨ੍ਹਾਂ ਦੀ ਮਾਤਾ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਇਸ ਹਾਦਸੇ ’ਚ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਉਨ੍ਹਾਂ ਦਾ ਭਾਰੀ ਮਾਲੀ ਨੁਕਸਾਨ ਹੋਇਆ ਹੈ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਮੁਆਵਜ਼ਾ ਰਾਸ਼ੀ ਦਿੱਤੀ ਜਾਵੇ ਤਾਂ ਜੋ ਉਹ ਆਪਣੇ ਘਰ ਦੇ ਛੱਤ ਦੀ ਮੁਰੰਮਤ ਕਰਵਾ ਸਕਣ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
10 ਰੁਪਏ ਬਦਲੇ 100 ਰੁਪਏ ਨਿਕਲਣ ਦਾ ਲਾਲਚ ਦੇ ਸੱਟਾ ਲਗਾਉਣ ਵਾਲੇ 2 ਮੁਲਜ਼ਮ ਕਾਬੂ, ਦੋ ਫਰਾਰ
NEXT STORY