ਅਜਨਾਲਾ (ਗੁਰਜੰਟ)- ਹਿਊਮਨ ਰਾਈਟਸ ਐਮਰਜੈਂਸੀ ਹੈਲਪਲਾਈਨ ਐਸੋਸੀਏਸ਼ਨ ਦੇ ਪ੍ਰਧਾਨ ਡਾ. ਜਸਵਿੰਦਰ ਕੌਰ ਸੋਹਲ ਨੇ ਬੀਤੇ ਦਿਨ ਸਰਹੱਦੀ ਕਸਬਾ ਗੱਗੋਮਾਹਲ ਵਿਖੇ ਇੰਡੋਨੇਸ਼ੀਆ ’ਚ ਕਤਲ ਕੇਸ ਵਿਚ ਫ਼ਸੇ ਦੋ ਨੌਜਵਾਨ ਗੁਰਮੇਜ ਸਿੰਘ ਅਤੇ ਅਜੇਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਆਪਣੇ ਪੁੱਤਰਾਂ ਦੇ ਵਿਛੋੜੇ ਰੋ ਰਹੇ ਪਰਿਵਾਰ ਨੂੰ ਹੌਸਲਾ ਦਿੰਦਿਆਂ ਜਲਦ ਤੋਂ ਜਲਦ ਉਨ੍ਹਾਂ ਦੇ ਬੱਚਿਆਂ ਨੂੰ ਵਾਪਸ ਲਿਆਉਣ ਦੀ ਗੱਲ ਆਖੀ।
ਇਹ ਵੀ ਪੜ੍ਹੋ- ਬੰਬੀਹਾ ਗਰੁੱਪ ਨੇ ਲਈ ਜਰਨੈਲ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ, ਪੋਸਟ ਪਾ ਕੇ ਕਹੀ ਇਹ ਗੱਲ
ਇਸ ਮੌਕੇ ਡਾ. ਜਸਵਿੰਦਰ ਕੌਰ ਸੋਹਲ ਨੇ ਇੰਡੋਨੇਸ਼ੀਆ ’ਚ ਫ਼ਸੇ ਨੌਜਵਾਨਾਂ ਦੀ ਮਾਤਾ ਕੁਲਦੀਪ ਕੌਰ ਦਾਦਾ ਪੂਰਨ ਸਿੰਘ ਅਤੇ ਦਾਦੀ ਬਲਵਿੰਦਰ ਕੌਰ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਹਿਊਮਨ ਰਾਈਟਸ ਐਮਰਜੈਂਸੀ ਹੈਲਪਲਾਈਨ ਐਸੋਸੀਏਸ਼ਨ ਹਮੇਸ਼ਾ ਤੁਹਾਡੇ ਪਰਿਵਾਰ ਨਾਲ ਹਰ ਦੁੱਖ ਸੁੱਖ ਵਿਚ ਖੜ੍ਹਾ ਹੈ ਅਤੇ ਐਸੋਸੀਏਸ਼ਨ ਵੱਲੋਂ ਇਨ੍ਹਾਂ ਦੋਹਾਂ ਨੌਜਵਾਨਾਂ ਦੀ ਘਰ ਵਾਪਸੀ ਲਈ ਵਿਦੇਸ਼ ਮੰਤਰੀ ਤੋਂ ਲਿਖਤੀ ਮੰਗ ਕੀਤੀ ਜਾਵੇਗੀ, ਤਾਂ ਜੋ ਵਿਦੇਸ਼ ਮੰਤਰੀ ਵੱਲੋਂ ਇੰਡੋਨੇਸ਼ੀਆ ਦੀ ਸਰਕਾਰ ਨਾਲ ਗੱਲਬਾਤ ਕਰਕੇ ਇਨ੍ਹਾਂ ਦੋਵਾਂ ਬੇਕਸੂਰ ਨੌਜਵਾਨਾਂ ਨੂੰ ਵਾਪਸ ਲਿਆਂਦਾ ਜਾ ਸਕੇ।
ਇਹ ਵੀ ਪੜ੍ਹੋ- ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਹੱਕ ’ਚ ਆਏ ਜਥੇਦਾਰ ਅਕਾਲ ਤਖ਼ਤ ਸਾਹਿਬ
ਇਸ ਮੌਕੇ ਉਨ੍ਹਾਂ ਪਰਿਵਾਰ ਦੇ ਸਾਹਮਣੇ ਇਸ ਮਾਮਲੇ ਸੰਬੰਧੀ ਘੱਟ ਗਿਣਤੀ ਕਮਿਸ਼ਨ ਦੇ ਕੌਮੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਗੱਲਬਾਤ ਕੀਤੀ, ਜਿਸ ਦੌਰਾਨ ਚੇਅਰਮੈਨ ਲਾਲਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਸ ਕੇਸ ਦੀ ਪੂਰੀ ਪੈਰਵਾਈ ਕੀਤੀ ਜਾ ਰਹੀ ਹੈ ਤੇ ਬਹੁਤ ਜਲਦ ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ।
ਇਹ ਵੀ ਪੜ੍ਹੋ- ਪਾਕਿਸਤਾਨ 'ਚ ਨਵੇਂ ਵਿਆਹੇ ਜੋੜੇ ਨਾਲ ਵਾਪਰਿਆ ਭਾਣਾ, ਇੰਝ ਆਵੇਗੀ ਮੌਤ ਕਦੇ ਸੋਚਿਆ ਨਾ ਸੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਕੈਬਨਿਟ ਮੰਤਰੀ ਹਰਭਜਨ ਸਿੰਘ ETO ਨੇ ਬੁਟਾਹਰੀ ਦਫ਼ਤਰ ’ਚ ਕੀਤੀ ਅਚਨਚੇਤ ਚੈਕਿੰਗ
NEXT STORY