ਬਟਾਲਾ(ਸਾਹਿਲ)-ਪਿੰਡ ਧਾਰੀਵਾਲ ਸੋਹੀਆਂ ਵਿਖੇ ਆਪਣੇ ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆਈ ਪਤਨੀ ਵਲੋਂ ਜੀਵਨਲੀਲਾ ਸਮਾਪਤ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਏ.ਐੱਸ.ਆਈ ਰਛਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਮ੍ਰਿਤਕਾ ਦੇ ਪਿਤਾ ਅਮਰੀਕ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਢੋਟੀਆਂ, ਥਾਣਾ ਸਹਰਾਲੀ ਨੇ ਲਿਖਵਾਇਆ ਹੈ ਕਿ ਉਸਦੀ ਕੁੜੀ ਕਮਲਜੀਤ ਕੌਰ ਦਾ ਵਿਆਹ ਕਰੀਬ 19 ਸਾਲ ਪਹਿਲਾਂ ਤ੍ਰਿਪਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਧਾਰੀਵਾਲ ਸੋਹੀਆਂ ਨਾਲ ਹੋਇਆ ਸੀ ਅਤੇ ਵਿਆਹ ਤੋਂ ਕਰੀਬ 5/6 ਸਾਲਾਂ ਬਾਅਦ ਤ੍ਰਿਪਤ ਸਿੰਘ ਦੇ ਨਾਜਾਇਜ਼ ਸਬੰਧ ਹਰਪਾਲ ਕੌਰ ਨਾਂ ਦੀ ਇਕ ਔਰਤ ਨਾਲ ਬਣ ਗਏ ਸਨ, ਜਿਸ ਕਾਰਨ ਇਹ ਉਸਦੀ ਕੁੜੀ ਦੀ ਕੁੱਟਮਾਰ ਕਰਦਾ ਸੀ ਅਤੇ ਆਪਣੇ ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਉਸਦੀ ਕੁੜੀ ਕਮਲਜੀਤ ਕੌਰ ਨੇ ਬੀਤੀ 25 ਜੂਨ ਨੂੰ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।
ਇਹ ਵੀ ਪੜ੍ਹੋ- ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਸ੍ਰੀ ਹਰਗੋਬਿੰਦਪੁਰ ਵਿਖੇ ਮ੍ਰਿਤਕਾ ਦੇ ਪਿਤਾ ਅਮਰੀਕ ਸਿੰਘ ਦੇ ਬਿਆਨ ’ਤੇ ਤ੍ਰਿਪਤ ਸਿੰਘ ਅਤੇ ਹਰਪਾਲ ਕੌਰ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ ਖੁੱਲ੍ਹੀਆਂ ਤੇ ਅੱਧੀਆਂ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੀਥਾਨੌਲ ਦੀ ਵਿਕਰੀ ’ਤੇ ਸਖ਼ਤ ਪਾਬੰਦੀ, ਕੋਰੀਅਰ ਰਾਹੀਂ ਨਹੀਂ ਕੀਤੀ ਜਾ ਸਕੇਗੀ ਖਰੀਦ-ਵੇਚ
NEXT STORY