ਅੰਮ੍ਰਿਤਸਰ (ਜਸ਼ਨ) : ਗੁਰੂ ਅਮਰਦਾਸ ਕਾਲੋਨੀ ਦੇ ਦੋ ਪਰਿਵਾਰਾਂ ਦੇ ਪਿਛਲੇ ਕਈ ਸਾਲਾਂ ਤੋਂ ਚੱਲ ਰਹੇ ਆਪਸੀ ਝਗੜੇ ਨੂੰ ਮਨੁੱਖੀ ਅਧਿਕਾਰ ਸੰਘਰਸ਼ ਕਮੇਟੀ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਡਾ. ਹਰੀਸ਼ ਸ਼ਰਮਾ ਹੀਰਾ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਦੋਵਾਂ ਪਰਿਵਾਰਾਂ ਦੀ ਸਹਿਮਤੀ ਦੇ ਬਾਅਦ ਹੱਲ ਕਰਵਾ ਦਿੱਤਾ ਗਿਆ ਹੈ। ਇਸ ਮੌਕੇ ਹੀਰਾ ਨੇ ਦੱਸਿਆ ਕਿ ਕੁੜੀ ਦੇ ਪਿਤਾ ਨਿਰੰਜਣ ਸਿੰਘ ਵਾਸੀ ਗੁਰੂ ਅਮਰਦਾਸ ਨਰਾਇਣਗੜ•ਦੀ ਕੁੜੀ ਨੂੰ ਸਹੁਰੇ ਪਰਿਵਾਰ ਵਲੋਂ ਪਿਛਲੇ ਦਸ ਸਾਲ ਤੋਂ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ। ਕਈ ਵਾਰ ਥਾਣਿਆਂ ਅਤੇ ਪੰਚਾਇਤਾਂ 'ਚ ਵੀ ਰਾਜ਼ੀਨਾਮਾ ਹੋਣ ਦੇ ਬਾਵਜੂਦ ਕੋਈ ਹੱਲ ਨਹੀਂ ਨਿਕਲਿਆ ਸੀ। ਪੀੜਤ ਲੜਕੀ ਵੱਲੋਂ ਮਨੁੱਖੀ ਅਧਿਕਾਰ ਸੰਘਰਸ਼ ਕਮੇਟੀ ਇੰਡੀਆ ਨੂੰ ਦਿੱਤੇ ਗਏ ਹਲਫ਼ਨਾਮੇ ਦੇ ਬਾਅਦ ਉਨ੍ਹਾਂ ਦੀ ਕਮੇਟੀ ਵਲੋਂ ਉਕਤ ਦੋਵਾਂ ਪਰਿਵਾਰਾਂ ਨੂੰ ਆਪਣੇ ਦਫ਼ਤਰ ਪੁਤਲੀਘਰ 'ਚ ਬੁਲਾਇਆ ਗਿਆ, ਜਿੱਥੇ ਦੋਵਾਂ ਪਰਿਵਾਰਾਂ ਦੀ ਗੱਲਬਾਤ ਸੁਣੀ ਗਈ।
ਇਹ ਵੀ ਪੜ੍ਹੋ : ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਆਏ ਬਰਿੰਦਰ ਢਿੱਲੋਂ, ਕੀਤਾ ਵੱਡਾ ਐਲਾਨ
ਜਿਸ ਤੋਂ ਬਾਅਦ ਦੋਹਾਂ ਪਰਿਵਾਰਾਂ ਦੇ ਦੇ ਗਿਲੇ ਸ਼ਿਕਵੇ ਦੂਰ ਕਰਨ ਤੋਂ ਬਾਅਦ ਦੋਵਾਂ ਪਰਿਵਾਰਾਂ ਦੀ ਆਪਸੀ ਸਹਿਮਤੀ ਦੇ ਨਾਲ ਉਕਤ ਕੁੜੀ ਨੂੰ ਉਸਦੇ ਸਹੁਰੇ ਘਰ ਭੇਜਿਆ ਗਿਆ। ਦੋਵਾਂ ਪਰਿਵਾਰਾਂ ਨੇ ਮਨੁੱਖੀ ਅਧਿਕਾਰ ਸੰਘਰਸ਼ ਕਮੇਟੀ ਦੇ ਪ੍ਰਧਾਨ ਡਾ . ਹੀਰਾ ਅਤੇ ਉਨ੍ਹਾਂ ਦੇ ਸਾਥੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਡਾ. ਹੀਰਾ ਨੇ ਦੱਸਿਆ ਕਿ ਉਨ੍ਹਾਂ ਦੀ ਕਮੇਟੀ ਹਮੇਸ਼ਾ ਗਰੀਬਾਂ ਦੀ ਮਦਦ ਲਈ ਤੱਤਪਰ ਹੈ ਅਤੇ ਪਹਿਲਾਂ ਵੀ ਸੈਂਕੜੇ ਅਜਿਹੇ ਮਾਮਲੇ ਸੁਲਝਾ ਚੁੱਕੀ ਹੈ, ਜਿਨ੍ਹਾਂ ਨੂੰ ਥਾਣਿਆਂ ਤੋਂ ਇਨਸਾਫ਼ ਨਹੀਂ ਮਿਲ ਸਕਿਆ ।
ਇਹ ਵੀ ਪੜ੍ਹੋ : ਕਿਸਾਨਾਂ ਲਈ ਕੇਂਦਰ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਦਾ ਕੈਪਟਨ ਨੇ ਕੀਤਾ ਸੁਆਗਤ
ਤੀਜੀ ਵਾਰ ਐੱਸ. ਜੀ. ਪੀ. ਸੀ. ਦੀ ਪ੍ਰਧਾਨ ਬਣੀ ਬੀਬੀ ਜਗੀਰ ਕੌਰ ਦਾ ਜਾਣੋ ਕਿਹੋ ਜਿਹਾ ਰਿਹੈ ਸਿਆਸੀ ਸਫ਼ਰ
NEXT STORY