ਤਰਨਤਾਰਨ (ਰਮਨ)- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਦਾਜ ਸਬੰਧੀ ਮਾਨਯੋਗ ਅਦਾਲਤ ਵਿਚ ਚੱਲ ਰਹੇ ਕੇਸ ਦੌਰਾਨ ਪਤੀ, ਪਤਨੀ ਅਤੇ ਰਿਸ਼ਤੇਦਾਰਾਂ ਵਿਚ ਹੋਈ ਲੜਾਈ 'ਚ ਪਤਨੀ ਦੇ ਬਿਆਨਾਂ ਹੇਠ ਪਤੀ ਸਮੇਤ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਹਰਵਿੰਦਰ ਕੌਰ ਪਤਨੀ ਗੁਰਵੇਲ ਸਿੰਘ ਵਾਸੀ ਪਿੰਡ ਫੈਲੋਕੇ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦਾ ਵਿਆਹ ਸਾਲ 2004 ਵਿਚ ਗੁਰਵੇਲ ਸਿੰਘ (ਜੋ ਸੀ.ਆਰ.ਪੀ.ਐੱਫ ਵਿਚ ਨੌਕਰੀ ਕਰਦਾ ਹੈ) ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਫੈਲੋਕੇ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮਾਂ ਬਾਅਦ ਸਹੁਰੇ ਪਰਿਵਾਰ ਵਲੋਂ ਹਰਵਿੰਦਰ ਕੌਰ ਨੂੰ ਦਾਜ ਹੋਰ ਲਿਆਉਣ ਸਬੰਧੀ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਮਾਨਯੋਗ ਅਦਾਲਤ ਵਿਚ ਦਾਜ ਸਬੰਧੀ ਸਹੁਰੇ ਪਰਿਵਾਰ ਨਾਲ ਕੇਸ ਚੱਲ ਰਿਹਾ ਸੀ।
ਇਹ ਵੀ ਪੜ੍ਹੋ- ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਪੁੱਤ, ਲਾਸ਼ ਵੇਖ ਧਾਹਾਂ ਮਾਰ-ਮਾਰ ਰੋਇਆ ਪਿਓ
ਹਰਵਿੰਦਰ ਕੌਰ ਨੇ ਦੱਸਿਆ ਕਿ ਉਸਦਾ ਪਤੀ ਗੁਰਵੇਲ ਸਿੰਘ ਬੀਤੀ ਦੋ ਸਤੰਬਰ ਨੂੰ ਛੁੱਟੀ 'ਤੇ ਆਇਆ ਸੀ ਅਤੇ ਛੇ ਸਤੰਬਰ ਨੂੰ ਉਨ੍ਹਾਂ ਦਾ ਪਿੰਡ ਵਿਚ ਆਪਸੀ ਝਗੜਾ ਹੋ ਗਿਆ, ਜਿਸ ਦੌਰਾਨ ਪਤੀ ਗੁਰਵੇਲ ਸਿੰਘ ਵਲੋਂ ਉਸ ਨੂੰ ਮਾਰਨ ਲੱਗ ਪਿਆ, ਜਿਸ ਵਿਚ ਸਾਥ ਦੇਣ ਲਈ ਉਸਦੀ ਦਰਾਣੀ ਬਲਜੀਤ ਕੌਰ ਅਤੇ ਸੱਸ ,ਸਹੁਰੇ ਵਲੋਂ ਮਦਦ ਕੀਤੀ ਗਈ। ਇਸ ਦੌਰਾਨ ਸਹੁਰੇ ਪਰਿਵਾਰ ਵਲੋਂ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਅਤੇ ਦਾਤਰ ਨਾਲ ਕੀਤੇ ਗਏ ਹਮਲੇ ਦੌਰਾਨ ਉਹ ਜ਼ਖ਼ਮੀ ਹੋ ਗਈ।
ਇਹ ਵੀ ਪੜ੍ਹੋ- ਸਰਹੱਦ ਪਾਰ: ਕਲਯੁਗੀ ਪਿਓ ਨੇ ਆਪਣੇ 4 ਮਾਸੂਮ ਬੱਚਿਆਂ ਨੂੰ ਦਿੱਤੀ ਰੂਹ ਕੰਬਾਊ ਮੌਤ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਜੱਸਾ ਸਿੰਘ ਨੇ ਦੱਸਿਆ ਕਿ ਹਰਵਿੰਦਰ ਕੌਰ ਦੇ ਬਿਆਨਾਂ ਹੇਠ ਪਤੀ ਗੁਰਵੇਲ ਸਿੰਘ, ਸੱਸ ਵਿੰਦੋ, ਸਹੁਰਾ ਦਰਸ਼ਨ ਸਿੰਘ, ਬਲਜੀਤ ਕੌਰ ਅਤੇ ਜੋਗਿੰਦਰ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਔਰਤ ਦੀ ਕੁੱਟਮਾਰ ਕਰਨ ਤੇ ਕੱਪੜੇ ਪਾੜਨ ’ਤੇ ਕੇਸ ਦਰਜ
NEXT STORY