ਅੰਮ੍ਰਿਤਸਰ (ਜਸ਼ਨ): ਥਾਣਾ ਬੀ ਡਵੀਜ਼ਨ ਦੀ ਪੁਲਸ ਨੇ ਸੁਨਿਆਰੇ ਦੀ ਦੁਕਾਨ ਵਾਲੇ ਤੋਂ ਸੋਨਾ ਹੜਪਣ ਦੇ ਮਾਮਲੇ ’ਚ ਕਾਰਵਾਈ ਕਰਦਿਆਂ ਹਰਵਿੰਦਰ ਸਿੰਘ ਉਰਫ਼ ਵਿੱਕੀ, ਹਰਪਾਲ ਸਿੰਘ ਉਰਫ਼ ਕਰਨ, ਆਸ਼ੂ ਅਤੇ ਉਸਦੀ ਪਤਨੀ ਨਵ ਵਾਸੀ ਫਤਿਹ ਸਿੰਘ ਕਾਲੋਨੀ ਗੇਟ, ਸਿੰਮੀ ਵਾਸੀ ਸ਼ਹੀਦ ਊਧਮ ਸਿੰਘ ਨਗਰ ਸੁਲਤਾਨ ਰੋਡ ’ਤੇ ਕੇਸ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਇਕ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਇਸ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਦੇ ਸਾਥੀਆਂ ਦੀ ਵੀ ਭਾਲ ਕਰ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਵਿੱਕੀ ਵਾਸੀ ਸ਼ਹੀਦ ਊਧਮ ਸਿੰਘ ਨਗਰ ਸੁਲਤਾਨਵਿੰਡ ਰੋਡ ਅਤੇ ਸਿੰਮੀ ਵਾਸੀ ਸ਼ਹੀਦ ਊਧਮ ਸਿੰਘ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ, ਜਦੋਂ ਕਿ ਉਨ੍ਹਾਂ ਦੇ ਹੋਰ ਸਾਥੀ ਅਜੇ ਵੀ ਫਰਾਰ ਹਨ।
ਇਹ ਵੀ ਪੜ੍ਹੋ- ਬੱਸ ਕੰਡਕਟਰ ਦਾ ਸ਼ਰਮਨਾਕ ਕਾਰਾ, ਵਿਆਹੁਤਾ ਨਾਲ ਟੱਪੀਆਂ ਹੱਦਾਂ
ਥਾਣਾ ਬੀ ਡਵੀਜ਼ਨ ਦੇ ਐੱਸ. ਐੱਚ. ਓ. ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਤੀ-ਪਤਨੀ ਹਨ। ਪੁਲਸ ਨੇ ਇਹ ਮਾਮਲਾ ਹਰਵਿੰਦਰ ਸਿੰਘ ਵਾਸੀ ਏਕਮ ਆਰਟਸ ਜਵੈਲਰਜ਼, ਟਾਹਲੀ ਵਾਲਾ ਚੌਕ, ਸੁਲਤਾਨਵਿੰਡ, ਅੰਮ੍ਰਿਤਸਰ ਦੇ ਬਿਆਨ 'ਤੇ ਦਰਜ ਕੀਤਾ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਹਰਵਿੰਦਰ ਸਿੰਘ ਨੇ ਪੁਲਸ ਨੂੰ ਦੱਸਿਆ ਸੀ ਕਿ ਉਪਰੋਕਤ ਸਾਰੇ ਮੁਲਜ਼ਮਾਂ ਨੇ ਮਿਲ ਕੇ ਉਸਦਾ ਸੋਨਾ ਹੜੱਪ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਰੇਲ ਯਾਤਰੀਆਂ ਦੀਆਂ ਵਧੀਆਂ ਮੁਸ਼ਕਿਲਾਂ, ਇਹ ਟ੍ਰੇਨਾਂ ਹੋਈਆਂ ਬੰਦ
ਪੁਲਸ ਨੇ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਜੋੜੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮਾਂ ਤੋਂ ਉਨ੍ਹਾਂ ਦੇ ਸਾਥੀਆਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਹੋਰ ਸਾਰੇ ਸਾਥੀਆਂ ਨੂੰ ਜਲਦੀ ਹੀ ਪੁਲਸ ਗ੍ਰਿਫ਼ਤਾਰ ਕਰ ਲਵੇਗੀ।
ਇਹ ਵੀ ਪੜ੍ਹੋ- ਸਦਕੇ ਜਾਈਏ 13 ਸਾਲਾ ਬੱਚੇ ਦੇ, ਅਖਬਾਰ ਵੰਡਣ ਵਾਲੇ ਦਾ ਪੁੱਤ ਬਣਿਆ ਨੈਸ਼ਨਲ ਚੈਂਪੀਅਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਕਸਾਈਜ਼ ਵਿਭਾਗ ਨੇ 28 ਬੋਤਲਾਂ ਦੇਸੀ ਸ਼ਰਾਬ ਬਰਾਮਦ ਕੀਤੀ
NEXT STORY