ਤਰਨਤਾਰਨ (ਰਾਜੂ)- ਜ਼ਿਲ੍ਹਾ ਪੁਲਸ ਮੁਖੀ ਡਾ. ਰਵਜੋਤ ਗਰੇਵਾਲ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ ਸੀ.ਆਈ.ਏ. ਸਟਾਫ ਤਰਨਤਾਰਨ ਨੇ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਕਰਦਿਆਂ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਡੀ.ਐੱਸ.ਪੀ. (ਡੀ) ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਪਿੰਡ ਫੈਲੋਕੇ ਨਿਵਾਸੀ ਗੁਰਦੇਵ ਸਿੰਘ ਉਰਫ਼ ਨੋਨੀ ਪੁੱਤਰ ਜੋਗਿੰਦਰ ਸਿੰਘ ਅਤੇ ਇਸ ਦੀ ਪਤਨੀ ਮਨਪ੍ਰੀਤ ਕੌਰ ਦੋਵੇਂ ਮਿਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ੀ ਨਾਲ ਫੈਲ ਰਹੀ ਭਿਆਨਕ ਬੀਮਾਰੀ, ਵਿਦੇਸ਼ ਤੋਂ ਆਏ ਨੌਜਵਾਨ ਦੀ ਮੌਤ
ਇਹ ਦੋਵੇਂ ਹੈਰੋਇਨ ਵੇਚਣ ਲਈ ਆਪਣੇ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਪਿੰਡ ਫੈਲੋਕੇ ਤੋਂ ਸ਼ੇਰੋਂ, ਚੰਬਲ ਆਦਿ ਨੂੰ ਜਾ ਰਹੇ ਹਨ। ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੀ ਟੀਮ ਨੇ ਨਾਕਾਬੰਦੀ ਕਰਕੇ ਸਪਲੈਂਡਰ ਮੋਟਰ ਸਾਈਕਲ ਸਵਾਰ ਉਕਤ ਪਤੀ-ਪਤਨੀ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੀ ਤਲਾਸ਼ੀ ਲੈਣ ’ਤੇ 1 ਕਿਲੋ 22 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਗੁਰਦੇਵ ਸਿੰਘ ਉਰਫ਼ ਨੋਨੀ ਦੇ ਖ਼ਿਲਾਫ਼ ਪਹਿਲਾਂ ਹੀ ਹੈਰੋਇਨ ਦੀ ਤਸਕਰੀ ਕਰਨ ਸਬੰਧੀ ਮੁਕੱਦਮੇ ਦਰਜ ਹਨ। ਡੀ.ਐੱਸ.ਪੀ. ਸੁਖਬੀਰ ਸਿੰਘ ਨੇ ਦੱਸਿਆ ਕਿ ਦੋਨੇਂ ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਸਰਹਾਲੀ ਵਿਚ ਐੱਨ.ਡੀ.ਪੀ.ਐੱਸ. ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਤੇਜ਼ੀ ਨਾਲ ਫੈਲ ਰਹੀ ਭਿਆਨਕ ਬੀਮਾਰੀ, ਵਿਦੇਸ਼ ਤੋਂ ਆਏ ਨੌਜਵਾਨ ਦੀ ਮੌਤ
NEXT STORY