ਤਰਨਤਾਰਨ (ਰਾਜੂ)- ਪਤੀ-ਪਤਨੀ ਨੂੰ ਯੂ.ਕੇ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ ’ਤੇ 35 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਥਾਣਾ ਝਬਾਲ ਦੀ ਪੁਲਸ ਨੇ 3 ਲੋਕਾਂ ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਚਰਨਜੀਤ ਕੌਰ ਪਤਨੀ ਇਕਬਾਲ ਸਿੰਘ ਵਾਸੀ ਅੱਡਾ ਝਬਾਲ ਨੇ ਦੱਸਿਆ ਕਿ ਸਾਲ 2024 ਵਿਚ ਦਿਵਜੋਤ ਕੌਰ, ਅਕਾਸ਼ਦੀਪ ਸਿੰਘ ਅਤੇ ਕੋਮਲਪ੍ਰੀਤ ਕੌਰ ਨੇ ਮਿਲੀਭੁਗਤ ਕਰਕੇ ਉਸ ਨੂੰ ਵਿਦੇਸ਼ ਭੇਜਣ ਦੇ ਝਾਂਸੇ ਵਿਚ ਫਸਾ ਲਿਆ।
ਇਹ ਵੀ ਪੜ੍ਹੋ-ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਜਾਰੀ ਕੀਤੇ ਵੱਡੇ ਹੁਕਮ
ਉਕਤ ਲੋਕਾਂ ਨੇ ਉਸ ਨੂੰ ਅਤੇ ਉਸ ਦੇ ਪਤੀ ਨੂੰ ਵਿਦੇਸ਼ (ਯੂ.ਕੇ.) ਭੇਜ ਦੇ ਨਾਮ ’ਤੇ 35 ਲੱਖ ਰੁਪਏ ਵਸੂਲ ਕਰ ਲਏ। ਲੇਕਿਨ ਪੈਸੇ ਲੈਣ ਤੋਂ ਬਾਅਦ ਉਨ੍ਹਾਂ ਨੂੰ ਵਿਦੇਸ਼ ਨਹੀਂ ਭੇਜਿਆ ਅਤੇ ਲਾਰੇ ਲੱਪੇ ਲਗਾਉਣ ਲੱਗ ਪਏ। ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਪਾਸ ਕਰ ਦਿੱਤੀ। ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁਦਈਆ ਦੀ ਸ਼ਿਕਾਇਤ ’ਤੇ ਦਿਵਜੋਤ ਕੌਰ ਪਤਨੀ ਅਕਾਸ਼ਦੀਪ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਰਾਜਬੀਰ ਸਿੰਘ ਉਰਫ਼ ਬਲਦੇਵ ਸਿੰਘ ਵਾਸੀਆਨ ਝਬਾਲ ਕਲਾਂ ਅਤੇ ਕੋਮਲਪ੍ਰੀਤ ਕੌਰ ਪਤਨੀ ਮਲਕੀਤ ਸਿੰਘ ਵਾਸੀ ਸਭਰਾ ਦੇ ਖ਼ਿਲਾਫ਼ ਮੁਕੱਦਮਾ ਨੰਬਰ 169 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ ਮੌਕੇ ਪਟਾਕੇ ਸਟੋਰ ਕਰਨ ਤੇ ਵੇਚਣ ਲਈ ਆਰਜ਼ੀ ਲਾਇਸੈਂਸ 7 ਤੋਂ 11 ਅਕਤੂਬਰ ਤੱਕ ਕੀਤੇ ਜਾਣਗੇ ਪ੍ਰਾਪਤ
NEXT STORY