ਬਟਾਲਾ/ਸ਼੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ)- ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਪਤੀ-ਪਤਨੀ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਥਾਣਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੀ ਪੁਲਸ ਵੱਲੋਂ 2 ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਸਤਨਾਮ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਵਾਰਡ ਨੰ. 10, ਮੁਹੱਲਾ ਸੰਤੋਖਪੁਰਾ, ਸ਼੍ਰੀ ਹਰਗੋਬਿੰਦਪੁਰ ਸਾਹਿਬ ਨੇ ਲਿਖਵਾਇਆ ਹੈ ਕਿ ਉਹ ਆਪਣੀ ਪਤਨੀ ਸਮੇਤ ਬੀਤੀ 26 ਨਵੰਬਰ ਨੂੰ ਦੁਪਹਿਰ 1 ਵਜੇ ਦੇ ਕਰੀਬ ਮੋਟਰ ’ਤੇ ਸਨ ਤਾਂ ਸ਼੍ਰੀ ਹਰਗੋਬਿੰਦਪੁਰ ਦੇ ਰਹਿਣ ਵਾਲੇ ਦੋ ਵਿਅਕਤੀਆਂ ਨੇ ਰੰਜਿਸ਼ਨ ਉਸ ਨੂੰ ਅਤੇ ਉਸ ਦੀ ਪਤਨੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਜ਼ਖ਼ਮੀ ਕਰ ਦਿੱਤਾ ਅਤੇ ਭੱਜ ਗਏ, ਜਿਸ ਦੇ ਬਾਅਦ ਉਨ੍ਹਾਂ ਨੂੰ ਸੀ. ਐੱਚ. ਸੀ. ਭੈਣੀ ਮੀਆਂ ਖਾਂ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ। ਏ. ਐੱਸ. ਆਈ. ਹਰਜਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਸ਼੍ਰੀ ਹਰਗੋਬਿੰਦਪੁਰ ਵਿਖੇ ਬਣਦੀਆਂ ਧਾਰਾਵਾਂ ਹੇਠ ਸਬੰਧਤ ਦੋਵਾਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ 'ਚ ਹੋਇਆ ਧਮਾਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿਸਤਾਨ ਤੋਂ ਭਾਰਤ ਆਏ ਪਰਿਵਾਰ ਨਾਲ ਵਾਪਰਿਆ ਭਾਣਾ, ਹੋਇਆ ਉਹ ਜੋ ਸੋਚਿਆ ਨਾ ਸੀ
NEXT STORY