ਤਰਨਤਾਰਨ (ਰਾਜੂ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਪਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਪਤਨੀ ਸਮੇਤ ਸਹੁਰੇ ਪਰਿਵਾਰ ਦੇ ਮੈਂਬਰਾਂ ਸਣੇ 12 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਜਸਪਾਲ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਕੱਦਗਿੱਲ ਕਲਾਂ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਸਹੁਰੇ ਪਰਿਵਾਰ ਨਾਲ ਰਾਜੀਨਾਵਾਂ ਕਰਨ ਲਈ ਥਾਣਾ ਸਦਰ ਤਰਨਤਾਰਨ ਨੂੰ ਜਾ ਰਿਹਾ ਸੀ। ਜਦੋਂ ਥਾਣੇ ਨਜ਼ਦੀਕ ਪਹੁੰਚਿਆ ਤਾਂ ਉਸ ਦੀ ਪਤਨੀ ਆਰਜੂ, ਸੱਸ ਮਨਜੀਤ ਕੌਰ, ਸਹੁਰਾ ਦਿਲਬਾਗ ਸਿੰਘ ਅਤੇ ਸਹੁਰੇ ਪਰਿਵਾਰ ਦੇ 9 ਹੋਰਨਾਂ ਲੋਕਾਂ ਨੇ ਮਿਲ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਦੀ ਪੱਗ ਉਤਾਰ ਦਿੱਤੀ ਅਤੇ ਵਾਲਾਂ ਤੋਂ ਫੜ ਕੇ ਖਿੱਚ ਧੂਹ ਕੀਤੀ। ਵਜ੍ਹਾ ਇਹ ਸੀ ਕਿ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਆਪਣੇ ਮਾਂ-ਪਿਓ ਤੋਂ ਵੱਖ ਰਹਿਣ ਲਈ ਕਹਿੰਦੇ ਸਨ।
ਇਹ ਵੀ ਪੜ੍ਹੋ: ਪਾਤੜਾਂ ਵਿਖੇ ਬਰਸਾਤੀ ਪਾਣੀ ’ਚ ਡੁੱਬਣ ਨਾਲ 7 ਸਾਲਾ ਬੱਚੇ ਦੀ ਦਰਦਨਾਕ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਇਸ ਸਬੰਧੀ ਏ. ਐੱਸ. ਆਈ. ਇੰਦਰਜੀਤ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਆਰਜੂ ਪੁੱਤਰ ਦਿਲਬਾਗ ਸਿੰਘ, ਮਨਜੀਤ ਕੌਰ ਪਤਨੀ ਦਿਲਬਾਗ ਸਿੰਘ, ਦਿਲਬਾਗ ਸਿੰਘ ਪੁੱਤਰ ਗੁਲਜਾਰ ਸਿੰਘ, ਗੁਲਜਾਰ ਸਿੰਘ, ਪ੍ਰਤਾਪ ਸਿੰਘ, ਸਾਹਿਬ ਸਿੰਘ ਪੁੱਤਰ ਗੁਲਜ਼ਾਰ ਸਿੰਘ, ਅਮਨਦੀਪ ਕੌਰ ਪਤਨੀ ਸਾਹਿਬ ਸਿੰਘ ਵਾਸੀਆਨ ਨੌਸ਼ਹਿਰਾ ਢਾਲਾ ਅਤੇ 5-6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਨੰਬਰ 194 ਧਾਰਾ 323/341/506/148/149 ਆਈ. ਪੀ. ਸੀ. ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਕਰਜ਼ੇ ਦੇ ਬੋਝ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਢਾਈ ਸਾਲ ਪਹਿਲਾਂ ਵਿਆਹੇ 28 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਪੰਜਾਬ ਸਰਕਾਰ ਨੇ 3278 ਕਰੋੜ ਦੀ ਲਾਗਤ ਨਾਲ 28.815 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਕਰਵਾਈ: ਰੰਧਾਵਾ
NEXT STORY