ਗੁਰਦਾਸਪੁਰ (ਵਿਨੋਦ)-ਪਤਨੀ ਤੋਂ ਦੁਖ਼ੀ ਹੋ ਕੇ ਇਕ ਵਿਅਕਤੀ ਨੇ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਥਾਣਾ ਸਦਰ ਪੁਲਸ ਗੁਰਦਾਸਪੁਰ ਨੇ ਮ੍ਰਿਤਕਾਂ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਪਰ ਅਜੇ ਦੋਸ਼ਣ ਫਰਾਰ ਹੈ। ਇਸ ਸਬੰਧੀ ਸਬ ਇੰਸਪੈਕਟਰ ਰਾਜੇਸ ਕੁਮਾਰ ਨੇ ਦੱਸਿਆ ਕਿ ਹੀਰਾ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਅਲੂਣਾ ਨੇ ਬਿਆਨ ਦਿੱਤਾ ਕਿ ਉਹ ਆਪਣੇ ਘਰ ਮਾਜੂਦ ਸੀ ਕਿ ਉਸ ਦੇ 37 ਸਾਲਾਂ ਛੋਟੇ ਭਰਾ ਅੰਮ੍ਰਿਤਪਾਲ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਵਾਸੀ ਮੁਹੱਲਾ ਪੀਰ ਬੁੱਢਣ ਸ਼ਾਹ ,ਉਸ ਨਾਲ ਲੜਾਈ-ਝਗੜਾ ਕਰ ਰਹੀ ਸੀ, ਜੋ ਪਹਿਲਾਂ ਵੀ ਉਸ ਨਾਲ ਅਕਸਰ ਲੜਾਈ-ਝਗੜਾ ਕਰਦੀ ਰਹਿੰਦੀ ਸੀ।
ਇਹ ਵੀ ਪੜ੍ਹੋ: ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
ਉਸ ਦੇ ਭਰਾ ਨੇ ਆਪਣੀ ਪਤਨੀ ਮਨਪ੍ਰੀਤ ਕੌਰ ਦੀ ਰੋਜ਼ਾਨਾ ਦੀ ਲੜਾਈ ਤੋਂ ਦੁਖ਼ੀ ਹੋ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਜਿਸ ਦੀ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਹੀਰਾ ਸਿੰਘ ਦੇ ਬਿਆਨਾਂ 'ਤੇ ਮ੍ਰਿਤਕ ਦੀ ਪਤਨੀ ਮਨਪ੍ਰੀਤ ਕੌਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ
NEXT STORY