ਬਟਾਲਾ (ਸਾਹਿਲ)- ਬਟਾਲਾ ਵਿਖੇ ਅੱਡਾ ਅੱਚਲ ਸਾਹਿਬ ਨੇੜੇ ਮੋਟਰਸਾਈਕਲ ਤੋਂ ਡਿੱਗਣ ਨਾਲ ਪਤੀ ਦੇ ਜ਼ਖ਼ਮੀ ਹੋਣ ਅਤੇ ਪਤਨੀ ਦੇ ਵਾਲ-ਵਾਲ ਬਚਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਤਰਸੇਮ ਲਾਲ ਪੁੱਤਰ ਖਜ਼ਾਨ ਚੰਦ ਵਾਸੀ ਪਿੰਡ ਨੱਤ ਆਪਣੀ ਪਤਨੀ ਰਾਜ ਰਾਣੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਤੋਂ ਬਟਾਲਾ ਵੱਲ ਆ ਰਿਹਾ ਸੀ।
ਜਦੋਂ ਇਹ ਦੋਵੇਂ ਅੱਡਾ ਅੱਚਲ ਸਾਹਿਬ ਨੇੜੇ ਪਹੁੰਚੇ ਤਾਂ ਅਚਾਨਕ ਮੋਟਰਸਾਈਕਲ ਸਲਿੱਪ ਕਰ ਗਿਆ, ਜਿਸ ਦੇ ਸਿੱਟੇ ਵਜੋਂ ਤਰਸੇਮ ਲਾਲ ਡਿੱਗਣ ਨਾਲ ਜ਼ਖ਼ਮੀ ਹੋ ਗਿਆ, ਜਦਕਿ ਇਸ ਦੀ ਪਤਨੀ ਵਾਲ-ਵਾਲ ਬਚ ਗਈ। ਓਧਰ ਇਹ ਵੀ ਪਤਾ ਲੱਗ ਹੈ ਕਿ ਉਕਤ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿਚ ਤੁਰੰਤ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਇਸ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ-ਪੰਜਾਬ ਪੁਲਸ ਦੇ ਚਾਰ ਮੁਲਾਜ਼ਮ ਕਪੂਰਥਲਾ ਪੁਲਸ ਵੱਲੋਂ ਗ੍ਰਿਫ਼ਤਾਰ, ਹੈਰਾਨ ਕਰੇਗਾ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਕਾਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਗੰਭੀਰ ਜ਼ਖਮੀ
NEXT STORY