ਬਾਬਾ ਬਕਾਲਾ ਸਾਹਿਬ (ਰਾਕੇਸ਼, ਅਠੌਲਾ)— ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਮਨਾਏ ਗਏ 'ਸਾਚਾ ਗੁਰੂ ਲਾਧੋ ਰੇ' ਦਿਵਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਕਰਵਾਈ ਗਈ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ 2022 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਦਿਓ ਤਾਂ ਦਿੱਲੀ ਵਾਂਗ ਪੰਜਾਬ 'ਚ ਵੀ ਸਿਹਤ ਸੇਵਾਵਾਂ ਅਤੇ ਸਿੱਖਿਆ ਬਿਲਕੁਲ ਮੁਫਤ ਕਰ ਕੇ ਲੋਕਾਂ ਦੀ ਆਰਥਿਕ ਹਾਲਤ ਸੁਧਾਰਾਂਗੇ।
ਉਨ੍ਹਾਂ ਕਿਹਾ ਕਿ ਪੰਜਾਬ ਆਪਣੀ ਬਿਜਲੀ ਪੈਦਾ ਕਰ ਕੇ ਵੀ ਪ੍ਰਤੀ ਯੂਨਿਟ 10 ਰੁਪਏ ਤੋਂ ਵੱਧ ਰੇਟ ਲਾ ਰਿਹਾ ਹੈ, ਜਦਕਿ ਦਿੱਲੀ 'ਚ ਕੇਜਰੀਵਾਲ ਸਰਕਾਰ ਬਾਹਰੋਂ ਬਿਜਲੀ ਖਰੀਦ ਕੇ ਵੀ 1 ਰੁਪਏ ਯੂਨਿਟ ਰੇਟ 'ਤੇ ਹਰੇਕ ਵਰਗ ਦੇ ਲੋਕਾਂ ਨੂੰ ਦੇ ਰਹੀ ਹੈ ਅਤੇ ਨਾਲ ਹੀ 200 ਯੂਨਿਟ ਤੱਕ ਮੁਆਫ ਵੀ ਕੀਤੇ ਗਏ ਹਨ। ਮਾਨ ਨੇ ਕਿਹਾ ਕਿ ਇਹ ਜਿਹੜੀ ਆਜ਼ਾਦੀ ਅਸੀਂ ਅੱਜ ਮਨਾ ਰਹੇ ਹਾਂ, ਸਿਰਫ ਵੱਡੇ ਲੋਕਾਂ ਤੱਕ ਹੀ ਰਹਿ ਗਈ ਹੈ, ਆਮ ਆਦਮੀ ਤੱਕ ਤਾਂ ਆਜ਼ਾਦੀ ਪਹੁੰਚੀ ਹੀ ਨਹੀਂ ਹੈ। ਇਸ ਤੋਂ ਇਲਾਵਾ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ, ਵਿਧਾਇਕ ਬੀਬੀ ਬਲਜਿੰਦਰ ਕੌਰ, ਜੈ ਕਿਸ਼ਨ ਸਿੰਘ ਰੋੜੀ ਵਿਧਾਇਕ ਹਲਕਾ ਗੜ੍ਹਸ਼ੰਕਰ, ਕੁਲਦੀਪ ਸਿੰਘ ਧਾਲੀਵਾਲ ਜ਼ਿਲਾ ਪ੍ਰਧਾਨ ਅੰਮ੍ਰਿਤਸਰ, ਕਰਤਾਰ ਸਿੰਘ ਪਹਿਲਵਾਨ ਅਤੇ ਹਰਭਜਨ ਸਿੰਘ ਈ. ਟੀ. ਨੇ ਵੀ ਰੈਲੀ ਨੂੰ ਸੰਬੋਧਨ ਕੀਤਾ।
ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਪੰਜਾਬ 'ਚ ਦੋਵੇਂ ਪਾਰਟੀਆਂ ਮਿਲ ਕੇ ਰਾਜ ਕਰ ਰਹੀਆਂ ਹਨ, ਜਿਸ ਤਰ੍ਹਾਂ ਅਕਾਲੀ-ਭਾਜਪਾ ਸਰਕਾਰ ਨੇ 10 ਸਾਲ ਲੋਕਾਂ ਨੂੰ ਲੁੱਟ ਕੇ ਖਾਧਾ ਹੈ, ਹੁਣ ਕਾਂਗਰਸ ਸਰਕਾਰ ਵੀ ਉਸੇ ਰਸਤੇ ਚੱਲ ਰਹੀ ਹੈ। ਪੰਜਾਬ 'ਚ ਲੈਂਡ ਅਤੇ ਸ਼ਰਾਬ ਮਾਫੀਆ ਪਹਿਲਾਂ ਦੀ ਤਰ੍ਹਾਂ ਲੁੱਟ ਮਚਾ ਰਿਹਾ ਹੈ। ਇਸ ਦੌਰਾਨ ਹਲਕਾ ਇੰਚਾਰਜ ਦਲਬੀਰ ਸਿੰਘ ਟੌਂਗ ਨੇ ਆਏ ਹੋਏ ਲੀਡਰਾਂ ਅਤੇ ਰੈਲੀ 'ਚ ਹਾਜ਼ਰ ਲੋਕਾਂ ਦਾ ਧੰਨਵਾਦ ਕੀਤਾ।
ਬਰਗਾੜੀ ਕਾਂਡ 'ਚ ਅਕਾਲੀ ਆਗੂਆਂ ਦੇ ਦੋਸ਼ੀ ਪਾਏ ਜਾਣ 'ਤੇ ਸਿਆਸਤ ਤੋਂ ਸੰਨਿਆਸ ਲੈ ਲਵਾਂਗਾ : ਮਜੀਠੀਆ
NEXT STORY