ਅੰਮ੍ਰਿਤਸਰ (ਸੰਜੀਵ) : ਕਮਿਸ਼ਨਰੇਟ ਪੁਲਸ ਨੇ ਅੰਮ੍ਰਿਤਸਰ ਵਿਚ ਚੱਲ ਰਹੇ ਅੰਗਰੇਜ਼ੀ ਸ਼ਰਾਬ ਦੇ ਗੈਰ-ਕਾਨੂੰਨੀ ਧੰਦੇ ਦਾ ਪਰਦਾਫਾਸ਼ ਕੀਤਾ ਹੈ, ਜਿਸ ਤਹਿਤ ਪੁਲਸ ਨੇ ਸ਼ਰਾਬ ਦੇ ਠੇਕੇਦਾਰ ਰਾਜ ਕੁਮਾਰ ਬਾਬਾ ਅਤੇ ਉਸ ਦੇ ਭਾਣਜੇ ਰਿਤਿਕ ਕਮਲ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੁੱਚੀ ਕਾਰਵਾਈ ਵਿਚ ਪੁਲਸ ਨੇ ਵੱਖ-ਵੱਖ ਮਾਰਕੇ ਦੀਆਂ 369 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਇਹ ਦੀ ਜਾਣਕਾਰੀ ਏ. ਸੀ. ਪੀ. ਨਾਰਥ ਮਨਿੰਦਰਪਾਲ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼
ਉਨ੍ਹਾਂ ਦੱਸਿਆ ਕਿ ਕੁਝ ਸਮੇਂ ਤੋਂ ਉਨ੍ਹਾਂ ਨੂੰ ਲਗਾਤਾਰ ਸੂਚਨਾਵਾਂ ਮਿਲ ਰਹੀਆਂ ਸਨ ਕਿ ਮੁਲਜ਼ਮ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆਂ ਵਿਚ ਵੇਚ ਰਿਹਾ ਹੈ, ਜਿਸ ’ਤੇ ਰਾਜਿੰਦਰ ਨਗਰ ਵਿਚ ਛਾਪੇਮਾਰੀ ਕਰ ਕੇ ਰਿਤਿਕ ਕਮਲ ਕੋਹਲੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਸ਼ਰਾਬ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ
ਜਦੋਂ ਰਿਤਿਕ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣੇ ਮਾਮੇ ਰਾਏ ਕੁਮਾਰ ਬਾਬਾ ਦਾ ਨਾਂ ਲਿਆ, ਜਿਸ ਨੂੰ ਛਾਪਾ ਮਾਰ ਕੇ ਗ੍ਰਿਫਤਾਰ ਕੀਤਾ ਗਿਆ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ, ਜਿਨ੍ਹਾਂ ਤੋ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਛੋਟੇ ਦੁਕਾਨਦਾਰਾਂ ਦਾ ਕਾਰੋਬਾਰ ਹੋ ਰਿਹਾ ਠੱਪ, ਜਾਣੋ ਕੀ ਹੋ ਸਕਦੀ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਕੁਰਬਾਨੀਆਂ: SSP ਦਯਾਮਾ
NEXT STORY