ਅੰਮ੍ਰਿਤਸਰ (ਛੀਨਾ)-ਜਹਾਜ਼ਗੜ੍ਹ ਦੀਆਂ ਸੜਕਾਂ ਤੋਂ ਦੁਕਾਨਦਾਰਾਂ ਦੇ ਨਾਜਾਇਜ਼ ਕਬਜ਼ੇ ਹਟਾਉਣ ਲਈ ਜ਼ਿਲਾ ਪ੍ਰਸ਼ਾਸਨ ਨੇ ਕਮਰਕੱਸ ਲਈ ਹੈ ਕਿਉਂਕਿ ਦੁਕਾਨਾਂ ਅੱਗੇ ਸੜਕ ’ਤੇ ਵਾਧੂ ਸਾਮਾਨ ਰੱਖਿਆ ਹੋਣ ਅਤੇ ਪੁਰਾਣੀਆਂ ਗੱਡੀਆਂ ਖੜ੍ਹੀਆਂ ਕੀਤੇ ਜਾਣ ਨਾਲ ਲੋਕਾਂ ਦੇ ਆਵਾਜਾਈ ਲਈ ਰਸਤਾ ਬਹੁਤ ਛੋਟਾ ਰਹਿ ਜਾਂਦਾ ਹੈ ਜਿਸ ਕਾਰਨ ਅਕਸਰ ਹੀ ਜਾਮ ਲੱਗਾ ਰਹਿੰਦਾ ਹੈ। ਇੰਪਰੂਵਮੈਂਟ ਟਰੱਸਟ ਦੇ ਐਕਸੀਅਨ ਬਿਕਰਮ ਸਿੰਘ ਤੇ ਟ੍ਰੈਫਿਕ ਪੁਲਸ ਦੇ ਐੱਸ. ਆਈ. ਗੁਰਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਜਹਾਜ਼ਗੜ੍ਹ ਪਹੁੰਚੇ ਅਤੇ ਦੁਕਾਨਦਾਰਾਂ ਨੂੰ ਸੜਕ ਤੋਂ ਹੈਡਰੇ, ਜੇ. ਸੀ. ਬੀ. ਸਮੇਤ ਆਪੋ ਆਪਣਾ ਸਾਮਾਨ ਚੁੱਕ ਕੇ ਨਾਜਾਇਜ਼ ਕਬਜ਼ੇ ਹਟਾਉਣ ਲਈ ਹਦਾਇਤ ਕੀਤੀ।
ਇਹ ਵੀ ਪੜ੍ਹੋ- ਡਿਪੋਰਟ ਹੋਏ 119 ਭਾਰਤੀਆਂ ਨੂੰ ਰਿਸੀਵ ਕਰਨਗੇ CM ਮਾਨ
ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਅਕਸਰ ਹੀ ਸ਼ਿਕਾਇਤਾਂ ਆਉਂਦੀਆਂ ਹਨ ਕਿ ਜਹਾਜ਼ਗੜ੍ਹ ’ਚ ਦੁਕਾਨਦਾਰਾਂ ਦੇ ਸੜਕ ’ਤੇ ਨਾਜਾਇਜ਼ ਕਬਜ਼ੇ ਹੋਣ ਕਾਰਨ ਰਾਹਗੀਰਾਂ ਨੂੰ ਆਵਾਜਾਈ ’ਚ ਮੁਸ਼ਕਲ ਪੇਸ਼ ਆਉਂਦੀ ਹੈ ਤੇ ਕਈ ਵਾਰ ਜਾਮ ਵੀ ਲੱਗ ਜਾਂਦਾ ਹੈ। ਇਸ ਮੌਕੇ ਇਕੱਠੇ ਹੋਏ ਦੁਕਾਨਦਾਰਾਂ ਨੇ ਐਕਸੀਅਨ ਬਿਕਰਮ ਸਿੰਘ ਤੇ ਐੱਸ. ਆਈ. ਗੁਰਵਿੰਦਰ ਸਿੰਘ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਸਾਮਾਨ ਚੁੱਕਣ ਵਾਸਤੇ ਇਕ ਦਿਨ ਦਾ ਸਮਾਂ ਦਿੱਤਾ ਜਾਵੇ ਜਿਸ ਤੋਂ ਬਾਅਦ ਐੱਸ. ਆਈ. ਗੁਰਵਿੰਦਰ ਸਿੰਘ ਨੇ ਦੁਕਾਨਦਾਰਾਂ ਨੂੰ ਇਕ ਦਿਨ ਦਾ ਸਮਾਂ ਦੇਣ ਦੇ ਨਾਲ-ਨਾਲ ਤਾੜਨਾ ਵੀ ਕੀਤੀ ਕਿ ਜੇਕਰ ਫਿਰ ਵੀ ਕਿਸੇ ਨੇ ਸਾਮਾਨ ਨਾ ਚੁੱਕਿਆ ਤਾਂ ਪ੍ਰਸ਼ਾਸਨ ਵੱਲੋਂ ਉਕਤ ਦੁਕਾਨਦਾਰ ਦਾ ਸਾਮਾਨ ਜ਼ਬਤ ਕਰਨ ਸਮੇਤ ਉਸ ’ਤੇ ਪਰਚਾ ਵੀ ਦਰਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ- PSEB ਪ੍ਰੀਖਿਆਵਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ, ਵਿਦਿਆਰਥੀ ਪੜ੍ਹ ਲੈਣ ਪੂਰੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿ ਤੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ 3 ਨੌਜਵਾਨਾਂ ਨੂੰ ਰਿਮਾਂਡ 'ਤੇ ਭੇਜਿਆ, ਕੀਤੇ ਵੱਡੇ ਖ਼ੁਲਾਸੇ
NEXT STORY