ਬਟਾਲਾ (ਸਾਹਿਲ) : ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਵਲੋਂ ਕਾਰ ਵਿਚੋਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉੁਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਨ ਪੁਲ ਸੂਆ ਨਹਿਰ ਬੱਦੋਵਾਲ ਖੁਰਦ ਵਿਖੇ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਸੈਂਟਰੋ ਕਾਰ ਨੰ.ਪੀ.ਬੀ.35ਡੀ.1641 ਨੂੰ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ, ਜਿਸ ਦੀ ਤਲਾਸ਼ੀ ਲੈਣ ’ਤੇ 80 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਅਤੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਜੀਤਾ ਪੁੱਤਰ ਪ੍ਰਭੂ ਮਸੀਹ ਵਾਸੀ ਚੰਦੂਸੂਜਾ ਵਜੋਂ ਹੋਈ ਹੈ ਅਤੇ ਇਹ ਵਿਅਕਤੀ ਆਪਣੀ ਸੈਂਟਰੋ ਕਾਰ ਵਿਚ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਆ ਰਿਹਾ ਸੀ, ਜਿਸ ਨੂੰ ਅੱਜ ਪੁਲਸ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰ ਲਿਆ ਗਿਆ। ਐੱਸ.ਆਈ ਬਲਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਨ ਉਪਰੰਤ ਉਪਰੋਕਤ ਥਾਣੇ ਵਿਚ ਇਸ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਗੱਡੀ ਕਬਜ਼ੇ ਵਿਚ ਲੈ ਲਈ ਗਈ ਹੈ।
ਵਾਹਨ ਚੋਰੀ ਤੇ ਸਨੈਚਿੰਗ ਦੇ ਮਾਮਲੇ ਪੁਲਸ ਲਈ ਬਣੇ ਸਿਰਦਰਦੀ
NEXT STORY