ਅੰਮ੍ਰਿਤਸਰ, (ਅਰੁਣ)- ਸਪੈਸ਼ਲ ਸਟਾਫ ਦੀ ਪੁਲਸ ਨੇ ਨਾਕੇਬੰਦੀ ਦੌਰਾਨ ਨਾਜਾਇਜ਼ ਪਿਸਤੌਲ ਲੈ ਕੇ ਘੁੰਮ ਰਹੇ ਇਕ ਜਿਮ ਮਾਲਕ ਨੂੰ ਗ੍ਰਿਫਤਾਰ ਕੀਤਾ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਹਰੀ ਚੰਦ ਉਰਫ ਦੇਵ ਪੁੱਤਰ ਭਗਤ ਰਾਮ ਵਾਸੀ ਇੰਦਰਪੁਰੀ 22 ਨੰਬਰ ਫਾਟਕ ਹਾਲ ਵਾਸੀ ਅੰਦਰੂਨੀ ਲੋਹਗਡ਼੍ਹ ਗੇਟ ਦੇ ਕਬਜ਼ੇ ’ਚੋਂ ਇਕ 32 ਬੋਰ ਦਾ ਪਿਸਤੌਲ ਤੇ 1 ਕਾਰਤੂਸ ਪੁਲਸ ਨੇ ਬਰਾਮਦ ਕਰ ਲਿਆ।
ਪ੍ਰੈੱਸ ਕਾਨਫਰੰਸ ਦੌਰਾਨ ਖੁਲਾਸਾ ਕਰਦਿਅਾਂ ਡੀ. ਸੀ. ਪੀ. ਇਨਵੈਸਟੀਗੇਸ਼ਨ ਜਗਮੋਹਣ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਇਸਲਾਮਾਬਾਦ ਇਲਾਕੇ ’ਚ ਇਕ ਵਿਅਕਤੀ ਨਾਜਾਇਜ਼ ਹਥਿਆਰ ਲੈ ਕੇ ਘੁੰਮ ਰਿਹਾ ਹੈ। ਸਪੈਸ਼ਲ ਸਟਾਫ ਦੀ ਟੀਮ ਵੱਲੋਂ 22 ਨੰਬਰ ਫਾਟਕ ਨੇਡ਼ੇ ਵਿਸ਼ੇਸ਼ ਨਾਕੇਬੰਦੀ ਕਰਦਿਆਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਦੀ ਤਲਾਸ਼ੀ ਦੌਰਾਨ 32 ਬੋਰ ਦਾ ਪਿਸਤੌਲ ਬਰਾਮਦ ਕੀਤਾ ਗਿਆ। ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਜਿਮ ਚਲਾਉਂਦਾ ਹੈ। ਡੀ. ਸੀ. ਪੀ. (ਜਾਂਚ) ਜਗਮੋਹਣ ਸਿੰਘ ਨੇ ਦੱਸਿਆ ਕਿ ਪੁਲਸ ਗ੍ਰਿਫਤਾਰ ਕੀਤੇ ਗਏ ਇਸ ਮੁਲਜ਼ਮ ਦਾ ਪਿਛੋਕਡ਼ ਖੰਗਾਲ ਰਹੀ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ’ਚ ਪੇਸ਼ ਕਰ ਕੇ ਮਿਲੇ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਚੋਰੀ ਕੀਤੀ ਰਾਈਫਲ ਸਮੇਤ 2 ਗ੍ਰਿਫਤਾਰ
NEXT STORY