ਅੰਮ੍ਰਿਤਸਰ (ਨੀਰਜ)- ਖੇਤੀਬਾੜੀ ਗ੍ਰੇਡ ਦੀ ਸਬਸਿਡੀ ਵਾਲੀ ਯੂਰੀਆ ਖਾਦ ਦੀ ਗ਼ੈਰ-ਕਾਨੂੰਨੀ ਵਰਤੋਂ ਅਤੇ ਡਾਇਵਰਜ਼ਨ ਨੂੰ ਰੋਕਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਜੀ. ਐੱਸ. ਟੀ. ਇੰਟੈਲੀਜੈਂਸ ਦੀ ਟੀਮ ਨੇ ਸਾਂਝੀ ਕਾਰਵਾਈ ਕਰਦਿਆਂ ਮਜੀਠਾ ਰੋਡ ਸਥਿਤ ਬੱਲ ਕਲਾਂ ਵਿਖੇ ਮ੍ਰਿਧੁਲ ਕੈਮੀਕਲਜ਼ ਦੇ ਕੰਪਲੈਕਸ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਖੇਤੀਬਾੜੀ 'ਚ ਵਰਤੀ ਜਾਣ ਵਾਲੀ ਯੂਰੀਆ ਖਾਦ ਦੇ ਲਗਭਗ 4,000 ਬੈਗ ਜ਼ਬਤ ਕੀਤੇ ਗਏ। ਮਾਮਲੇ ਵਿੱਚ ਐੱਫ. ਆਈ. ਆਰ. ਦਰਜ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ 16 ਅਕਤੂਬਰ ਨੂੰ ਪੰਜਾਬ ਦੇ ਡਾਇਰੈਕਟਰ ਗੁਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਕੀਤੀ ਗਈ। ਵਿਭਾਗ ਵੱਲੋਂ ਸਬਸਿਡੀ ਵਾਲੀ ਖੇਤੀਬਾੜੀ ਗ੍ਰੇਡ ਯੂਰੀਆ ਦੀ ਉਦਯੋਗਿਕ ਇਕਾਈਆਂ ਵਿੱਚ ਗ਼ੈਰ-ਕਾਨੂੰਨੀ ਵਰਤੋਂ ਨੂੰ ਰੋਕਣ ਲਈ ਫੀਡ ਫੈਕਟਰੀਆਂ ਅਤੇ ਹੋਰ ਉਦਯੋਗਿਕ ਅਦਾਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ, ਲੱਖਾਂ ਦੀਆਂ ਰੁਪਏ ਦਵਾਈਆਂ ਜ਼ਬਤ
ਛਾਪੇਮਾਰੀ ਦੌਰਾਨ ਜ਼ਬਤ ਕੀਤੀ ਗਈ ਯੂਰੀਆ ਖਾਦ ਹਿੰਦੁਸਤਾਨ ਫਰਟੀਲਾਈਜ਼ਰਜ਼ ਲਿਮਟਿਡ, ਰਾਸ਼ਟਰੀ ਕੈਮੀਕਲਜ਼ ਐਂਡ ਫਰਟੀਲਾਈਜ਼ਰਜ਼ ਲਿਮਟਿਡ ਅਤੇ ਕ੍ਰਿਭਕੋ ਫਰਟੀਲਾਈਜ਼ਰਜ਼ ਲਿਮਟਿਡ ਵੱਲੋਂ ਤਿਆਰ ਕੀਤੀ ਗਈ ਦੱਸੀ ਗਈ ਹੈ। ਇਸ ਦੇ ਨਾਲ ਹੀ ਜੀ. ਐੱਸ. ਟੀ. ਇੰਟੈਲੀਜੈਂਸ ਦੀ ਟੀਮ ਨੇ ਸਬੰਧਤ ਉਦਯੋਗਿਕ ਇਕਾਈ ਦੇ ਦਫ਼ਤਰੀ ਰਿਕਾਰਡ ਦੀ ਜਾਂਚ ਕਰਦਿਆਂ ਲੋੜੀਂਦੇ ਦਸਤਾਵੇਜ਼ ਵੀ ਕਬਜ਼ੇ ਵਿੱਚ ਲਏ। ਮਾਮਲੇ ਸਬੰਧੀ ਡੀ. ਐੱਸ. ਪੀ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਜ਼ਰੂਰੀ ਵਸਤਾਂ ਐਕਟ, 1955, ਖਾਦ ਕੰਟਰੋਲ ਆਰਡਰ, 1985 ਅਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 318(4) ਤਹਿਤ ਐੱਫ .ਆਈ. ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਾਰਵਾਈ ਦੇਰ ਰਾਤ ਤੱਕ ਜਾਰੀ ਰਹੀ ਅਤੇ ਹੁਣ ਤੱਕ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ ਖਬਰਾਂ ਵਿਚਾਲੇ SP ਦਾ ਵੱਡਾ ਬਿਆਨ
ਮੁੱਖ ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ ਦੋਸਾਂਝ ਨੇ ਦੱਸਿਆ ਕਿ ਖੇਤੀਬਾੜੀ ਗ੍ਰੇਡ ਯੂਰੀਆ ਇੱਕ ਨਿਯਮਤ ਅਤੇ ਸਬਸਿਡੀਸ਼ੁਦਾ ਖਾਦ ਹੈ, ਜਿਸ ’ਤੇ ਕਿਸਾਨਾਂ ਨੂੰ ਸਹੂਲਤ ਦੇਣ ਲਈ ਸਰਕਾਰ ਵੱਲੋਂ ਭਾਰੀ ਸਬਸਿਡੀ ਦਿੱਤੀ ਜਾਂਦੀ ਹੈ। ਇਸ ਲਈ ਇਸ ਦੀ ਵਰਤੋਂ ਖੇਤੀਬਾੜੀ ਦੇ ਕੰਮਾਂ ਲਈ ਹੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਉਦਯੋਗਿਕ ਇਕਾਈਆਂ ਦੀਆਂ ਲੋੜਾਂ ਲਈ ਖਾਦ ਕੰਪਨੀਆਂ ਵੱਲੋਂ ਤਕਨੀਕੀ ਗ੍ਰੇਡ ਯੂਰੀਆ ਮੁਹੱਈਆ ਕਰਵਾਈ ਜਾਂਦੀ ਹੈ, ਜਿਸ ’ਤੇ ਖੇਤੀਬਾੜੀ ਗ੍ਰੇਡ ਯੂਰੀਆ ਵਾਂਗ ਸਰਕਾਰੀ ਸਬਸਿਡੀ ਨਹੀਂ ਦਿੱਤੀ ਜਾਂਦੀ।
ਇਹ ਵੀ ਪੜ੍ਹੋ- ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ, ਪ੍ਰੇਮਿਕਾ ਨੇ ਮਿੰਟਾਂ 'ਚ ਘਰ ਕਰ'ਤਾ ਤਬਾਹ
ਉਨ੍ਹਾਂ ਦੱਸਿਆ ਕਿ ਜ਼ਬਤ ਕੀਤੀ ਗਈ ਖਾਦ ਦੇ ਨਮੂਨੇ ਲੈ ਕੇ ਜਾਂਚ ਲਈ ਭੇਜ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਸਬਸਿਡੀ ਵਾਲੀ ਖਾਦ ਦੀ ਗ਼ੈਰ-ਕਾਨੂੰਨੀ ਵਰਤੋਂ ਜਾਂ ਡਾਇਵਰਜ਼ਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਵਿਭਾਗ ਵੱਲੋਂ ਜਾਂਚ ਅਤੇ ਛਾਪੇਮਾਰੀਆਂ ਜਾਰੀ ਰੱਖੀਆਂ ਜਾਣਗੀਆਂ। ਇਸ ਮੌਕੇ ਜੀ.ਐੱਸ.ਟੀ. ਇੰਟੈਲੀਜੈਂਸ ਦੀ ਟੀਮ ਵੱਲੋਂ ਗਗਨ ਬਹਿਲ, ਸੀਨੀਅਰ ਇੰਟੈਲੀਜੈਂਸ ਅਫ਼ਸਰ ਪ੍ਰਸ਼ਾਂਤ ਜੋਸ਼ੀ, ਨਵਦੀਪ ਸਿੱਧੂ ਅਤੇ ਇੰਟੈਲੀਜੈਂਸ ਅਫ਼ਸਰ ਅਮਰਿੰਦਰ ਸਿੰਘ ਮੌਜੂਦ ਸਨ। ਖੇਤੀਬਾੜੀ ਵਿਭਾਗ ਵੱਲੋਂ ਖੇਤੀਬਾੜੀ ਵਿਕਾਸ ਅਫ਼ਸਰ ਬਲਵਿੰਦਰ ਸਿੰਘ ਛੀਨਾ, ਹਰਭਿੰਦਰ ਸਿੰਘ, ਗੁਰਜੋਤ ਸਿੰਘ ਗਿੱਲ, ਪਰਜੀਤ ਸਿੰਘ, ਮਨਦੀਪ ਸਿੰਘ, ਗੁਰਜੀਤ ਸਿੰਘ ਅਤੇ ਗੁਰਬਾਜ ਸਿੰਘ ਤੋਂ ਇਲਾਵਾ ਖੇਤੀਬਾੜੀ ਉਪ ਨਿਰੀਖਕ ਅਸ਼ਵਨੀ ਬਡਵਾਲ, ਏ.ਐੱਸ.ਆਈ. ਸਰਵਣ ਸਿੰਘ ਅਤੇ ਏ. ਐੱਸ. ਆਈ. ਜਸਬੀਰ ਸਿੰਘ, ਚੌਕੀ ਇੰਚਾਰਜ ਬੱਲ ਕਲਾਂ, ਥਾਣਾ ਕੰਬੋ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਗੋਇੰਦਵਾਲ ਸਾਹਿਬ ਦੀ SHO ਬਲਜੀਤ ਕੌਰ ਦਾ ਤਬਾਦਲਾ, ਨਵਦੀਪ ਭੱਟੀ ਹੋਣਗੇ ਨਵੇਂ ਮੁਖੀ
NEXT STORY