ਗੁਰਦਾਸਪੁਰ (ਗੁਰਪ੍ਰੀਤ): ਅਪਰਾਧਿਕ ਅਨਸਰਾਂ ਅਤੇ ਨਾਜਾਇਜ਼ ਧੰਦੇ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਤਿੱਬੜ ਦੀ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਸ ਨੇ ਬੱਬੇਹਾੜੀ ਪੁੱਲ ਨਹਿਰ 'ਤੇ ਵਿਸ਼ੇਸ਼ ਨਾਕਾਬੰਦੀ ਦੌਰਾਨ ਇੱਕ ਜ਼ੈਨ ਕਾਰ ਵਿੱਚੋਂ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸ਼ਾਹਬਾਜ਼ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਬੱਬੇਹਾੜੀ ਪੁੱਲ 'ਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ- ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਮਤਰੇਈ ਮਾਂ ਦਾ ਚਾਕੂਆਂ ਨਾਲ ਕੀਤਾ ਕਤਲ
ਇਸ ਦੌਰਾਨ ਇੱਕ ਜ਼ੈਨ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 6 ਕੇਨ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜਿਸ ਦੀ ਕੁੱਲ ਮਾਤਰਾ 1,80,000 ਮਿ.ਲੀ. ਹੈ।ਪੁਲਿਸ ਨੇ ਮੌਕੇ 'ਤੇ ਹੀ ਮੁਲਜ਼ਮ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਡੀ.ਐੱਸ.ਪੀ. ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਥਾਣਾ ਤਿੱਬੜ ਪੁਲਸ ਨੇ 800 ਬੋਤਲਾਂ (6 ਲੱਖ ਮਿ.ਲੀ.) ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਸੀ। ਦੋਵਾਂ ਮਾਮਲਿਆਂ ਦੇ ਮੁਲਜ਼ਮ ਪਿੰਡ ਮੌਜਪੁਰ ਨਾਲ ਸਬੰਧਤ ਹਨ, ਜੋ ਮੌਜਪੁਰ ਤੋਂ ਸ਼ਰਾਬ ਲਿਆ ਕੇ ਵੱਖ-ਵੱਖ ਇਲਾਕਿਆਂ 'ਚ ਸਪਲਾਈ ਕਰਦੇ ਸਨ।
ਇਹ ਵੀ ਪੜ੍ਹੋ- ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ
ਪੁਲਸ ਵੱਲੋਂ ਹੁਣ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਸ਼ਰਾਬ ਕਿੱਥੋਂ ਲਿਆਂਦੀ ਜਾ ਰਹੀ ਸੀ ਅਤੇ ਕਿਹੜੇ ਇਲਾਕਿਆਂ ਵਿੱਚ ਸਪਲਾਈ ਹੋਣੀ ਸੀ। ਡੀ.ਐੱਸ.ਪੀ. ਨੇ ਚੇਤਾਵਨੀ ਦਿੱਤੀ ਕਿ ਗੈਰ-ਕਾਨੂੰਨੀ ਧੰਦੇ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
NEXT STORY