ਬਟਾਲਾ (ਸਾਹਿਲ, ਯੋਗੀ)- ਵਿਆਹੁਤਾ ਕੋਲੋਂ ਦਾਜ ਮੰਗਣ, ਕੁੱਟਮਾਰ-ਕੁੱਟ ਕਰਨ ਅਤੇ ਗਰਭਪਾਤ ਕਰਵਾਉਣ ਵਾਲੇ ਸਹੁਰੇ ਪਰਿਵਾਰ ਵਿਰੁੱਧ ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਿੱਤੀ ਦਰਖਾਸਤ ਵਿਚ ਪੀੜਤਾ ਮਨਪ੍ਰੀਤ ਕੌਰ ਪੁੱਤਰੀ ਸੁਖਜੀਤ ਸਿੰਘ ਵਾਸੀ ਵਾਰਡ ਨੰ.9, ਨੇੜੇ ਪੁਰਾਣਾ ਬੱਸ ਸਟੈਂਡ, ਫਤਿਹਗੜ੍ਹ ਚੂੜੀਆਂ ਨੇ ਲਿਖਵਾਇਆ ਕਿ ਉਸ ਵਿਆਹ ਮਈ 2018 ਵਿਚ ਰਵੀਸ਼ੇਰ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਸਰਾਏਂ, ਜ਼ਿਲ੍ਹਾ ਅੰਮ੍ਰਿਤਸਰ ਨਾਲ ਹੋਇਆ ਸੀ।
ਇਹ ਵੀ ਪੜ੍ਹੋ- ਕੁੜੀ ਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਰੋਕਣ ’ਤੇ ਨਾਬਾਲਿਗ ਨੇ 6 ਲੋਕਾਂ ਦੀ ਲਈ ਜਾਨ ਲਈ
ਵਿਆਹ ਸਮੇਂ ਪੇਕਾ ਪਰਿਵਾਰ ਵਲੋਂ ਦਾਜ ਵਿਚ ਸੋਨਾ, ਫਰਨੀਚਰ ਸਮੇਤ ਹੋਰ ਘਰੇਲੂ ਵਰਤੋਂ ਵਾਲਾ ਸਾਮਾਨ ਤੇ ਨਕਦ ਪੈਸੇ ਦਿੱਤੇ ਗਏ ਸਨ। ਵਿਆਹ ਤੋਂ ਕੁਝ ਸਮਾਂ ਬਾਅਦ ਹੀ ਸਹੁਰੇ ਪਰਿਵਾਰ ਨੇ ਦਾਜ ਨੂੰ ਲੈ ਕੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਨਾਲ-ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਮਨਪ੍ਰੀਤ ਕੌਰ ਨੇ ਦਰਖਾਸਤ ਵਿਚ ਇਹ ਵੀ ਦੱਸਿਆ ਕਿ ਉਸਦੇ ਗਰਭ ਵਿਚ ਪਲ ਰਹੇ 18 ਹਫ਼ਤੇ ਦੇ ਬੱਚੇ ਦਾ ਉਸਦੀ ਬੇਹੋਸ਼ੀ ਦੀ ਹਾਲਤ ਵਿਚ ਗਰਭਪਾਤ ਵੀ ਕਰਵਾਇਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੰਜਾਬ ਪੁਲਸ ਦੇ ASI ਦਾ ਗੋਲੀ ਮਾਰ ਕੇ ਕਤਲ
ਉਕਤ ਮਾਮਲੇ ਦੀ ਜਾਂਚ ਡੀ. ਐੱਸ. ਪੀ. ਇਨਵੈੱਸਟੀਗੇਸ਼ਨ ਬਟਾਲਾ ਨੇ ਕੀਤੀ, ਜਿਸ ਤੋਂ ਬਾਅਦ ਐੱਸ. ਐੱਸ. ਪੀ. ਬਟਾਲਾ ਦੀ ਮਨਜ਼ੂਰੀ ਉਪਰੰਤ ਏ. ਐੱਸ. ਆਈ. ਸੁਖਰਾਜ ਸਿੰਘ ਨੇ ਕਾਰਵਾਈ ਕਰਦਿਆਂ ਥਾਣਾ ਫਤਿਹਗੜ੍ਹ ਚੂੜੀਆਂ ਵਿਚ ਪੀੜਤਾ ਦੇ ਪਤੀ ਰਵੀਸ਼ੇਰ ਸਿੰਘ ਸਮੇਤ ਸਹੁਰੇ ਸਵਿੰਦਰ ਸਿੰਘ ਅਤੇ ਸੱਸ ਅਜੀਤ ਕੌਰ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਮੁਕੱਦਮਾ ਦਰਜ ਕਰ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦ ਪਾਰ: ਮਦਰੱਸੇ ’ਚ ਨਾਬਾਲਿਗ ਵਿਦਿਆਰਥਣਾਂ ਦਾ ਜਿਣਸੀ ਸੋਸ਼ਣ ਕਰਨ ਵਾਲੇ 2 ਅਧਿਆਪਕ ਗ੍ਰਿਫ਼ਤਾਰ
NEXT STORY