ਬਮਿਆਲ(ਹਰਜਿੰਦਰ ਸਿੰਘ ਗੋਰਾਇਆ)- ਭਾਰਤ ਅਤੇ ਪਾਕਿਸਤਾਨ ਵਿਚ ਵੱਧ ਰਹੇ ਤਣਾਅ ਦੇ ਚਲਦੇ ਜਿੱਥੇ ਪਾਕਿਸਤਾਨ ਵੱਲੋਂ ਲਗਾਤਾਰ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਡਰੋਨ ਅਤੇ ਮਿਜ਼ਾਇਲਾਂ ਰਾਹੀਂ ਹਮਲੇ ਕੀਤੇ ਜਾ ਰਹੇ ਹਨ। ਇਸ ਦਾ ਅਸਰ ਇਸ ਵੇਲੇ ਸਭ ਤੋਂ ਜ਼ਿਆਦਾ ਸਰਹੱਦ 'ਤੇ ਰਹਿਣ ਵਾਲੇ ਲੋਕਾਂ ਨੂੰ ਵੇਖਣ ਨੂੰ ਮਿਲ ਰਿਹਾ ਹੈ । ਜਿਸ ਦੇ ਚਲਦੇ ਬਮਿਆਲ ਸੈਕਟਰ 'ਚ ਇੱਕ ਪਿੰਡ ਜੋ ਕਿ ਜੰਮੂ ਕਸ਼ਮੀਰ ਅਤੇ ਪਾਕਿਸਤਾਨ ਦੀ ਸਰਹੱਦ ਦੇ ਬਿਲਕੁਲ ਵਿਚਕਾਰ ਹੈ । ਉਥੋਂ ਦੇ ਲੋਕਾਂ ਵੱਲੋਂ ਆਪਣੇ ਬਚਾਓ ਲਈ ਮੋਰਚਿਆਂ ਦਾ ਵੀ ਪ੍ਰਬੰਧ ਕਰਨਾ ਸ਼ੁਰੂ ਕਰ ਦਿੱਤਾ ਹੈ। ਜਿਸਦੇ ਚਲਦੇ ਲੋਕਾਂ ਵੱਲੋਂ ਬੀ. ਆਰ. ਓ. ਵੱਲੋਂ ਬਣਾਈ ਗਈ ਸੜਕ ਦੇ ਹੇਠਾਂ ਪੁਲੀਆਂ ਨੂੰ ਲੋਕਾਂ ਨੇ ਸਾਫ ਕਰਕੇ ਮੋਰਚਿਆਂ ਦਾ ਰੂਪ ਦੇ ਦਿੱਤਾ ਗਿਆ ਹੈ, ਤਾਂ ਕਿ ਗੋਲਾਬਾਰੀ ਹੋਣ 'ਤੇ ਆਪਣੇ ਤੇ ਆਪਣੇ ਪਰਿਵਾਰ ਨੂੰ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ- ਪਠਾਨਕੋਟ ਸ਼ਹਿਰ 'ਚ ਹੋਏ 3 ਵੱਡੇ ਧਮਾਕੇ! ਲਗਾਤਾਰ ਵੱਜ ਰਹੇ ਖ਼ਤਰੇ ਦੇ ਘੁੱਗੂ
ਦਰਅਸਲ ਇਹ ਬਮਿਆਲ ਸੈਕਟਰ ਦੇ ਅਧੀਨ ਆਉਂਦੇ ਪਿੰਡ ਭੋਪਾਲਪੁਰ ਦਾ ਹੈ। ਜਿਸ ਦੀ ਇਕ ਹੱਦ ਪਾਕਿਸਤਾਨ ਨਾਲ ਲੱਗਦੀ ਹੈ ਅਤੇ ਦੂਸਰੀ ਹੱਦ ਜੰਮੂ ਕਸ਼ਮੀਰ ਦੇ ਨਾਲ ਲੱਗਦੀ ਹੈ । ਦਰਅਸਲ ਪਿਛਲੇ 1-2 ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਪਾਕਿਸਤਾਨ ਵੱਲੋਂ ਮਿਜ਼ਾਇਲ ਹਮਲੇ ਕੀਤੇ ਜਾ ਰਹੇ, ਜਿਸ ਕਾਰਨ ਸਰਹੱਦੀ ਖੇਤਰ ਹੋਣ 'ਤੇ ਇਨ੍ਹਾਂ ਲੋਕਾਂ ਨੂੰ ਧਮਾਕਿਆਂ ਦੀ ਆਵਾਜ਼ ਅਤੇ ਅਸਮਾਨ ਵਿੱਚ ਡਰੋਨ ਵੀ ਦਿਖਾਈ ਦਿੱਤੇ ਗਏ । ਜੋ ਲੋਕ ਪਿੰਡਾਂ ਦੇ ਵਿੱਚ ਰਹਿ ਰਹੇ ਹਨ ਉਨ੍ਹਾਂ ਵੱਲੋਂ ਮੋਰਚਿਆਂ ਦਾ ਪ੍ਰਬੰਧ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਅੰਮ੍ਰਿਤਸਰ ਤੋਂ ਚੱਲਣ ਵਾਲੀਆਂ ਟਰੇਨਾਂ ਰੱਦ
ਇਸ ਵਿਸ਼ੇ 'ਤੇ ਪਿੰਡ ਦੇ ਸਰਪੰਚ ਰਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤ ਤੇ ਪਾਕਿਸਤਾਨ ਵਿੱਚ ਵੱਧ ਰਹੇ ਤਣਾਅ ਤੋਂ ਬਾਅਦ ਬੀਤੀ ਰਾਤ ਬਮਿਆਲ ਸੈਕਟਰ 'ਚ ਜੋ ਧਮਾਕਿਆਂ ਦੀਆਂ ਆਵਾਜ਼ਾਂ ਆਈਆਂ ਹਨ, ਉਸ ਤੋਂ ਬਾਅਦ ਪਿੰਡ ਦੇ ਲੋਕ ਸਹਿਮ ਚੁੱਕੇ ਹਨ,ਜਿਸਦੇ ਚਲਦੇ ਪਿੰਡ ਦੇ ਲੋਕਾਂ ਦੇ ਵੱਲੋਂ ਆਪਣੇ ਪਰਿਵਾਰਾਂ ਨੂੰ ਸੁਰੱਖਿਅਤ ਥਾਂ 'ਤੇ ਛੱਡ ਦਿੱਤਾ ਗਿਆ ਹੈ ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਰੈੱਡ ਅਲਰਟ ਜਾਰੀ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰ 'ਚ ਰਹਿਣ ਦੀ ਕੀਤੀ ਅਪੀਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿਸਤਾਨ ਨੇ ਅੰਮ੍ਰਿਤਸਰ 'ਚ ਦਾਗੇ ਡਰੋਨ, ਏਅਰ ਡਿਫੈਂਸ ਸਿਸਟਮ ਨੇ ਹਵਾ 'ਚ ਹੀ ਕੀਤੇ ਤਬਾਹ
NEXT STORY