ਬਟਾਲਾ/ਸ਼੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ): ਥਾਣਾ ਸ਼੍ਰੀ ਹਰਗੋਬਿੰਦਪੁਰ ਦੀ ਪੁਲਸ ਨੇ ਬੱਸ ਹੇਠਾਂ ਕੁੱਤੇ ਦੇ ਆ ਜਾਣ ਕਾਰਨ ਵੀਡੀਓ ਵਾਇਰਲ ਮਾਮਲੇ ’ਚ 4 ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਮੈਡਮ ਐੱਸ.ਐੱਚ.ਓ ਬਲਜੀਤ ਕੌਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਡਰਾਈਵਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸਕੂਲ ਬੱਸ 'ਚ ਬੱਚਿਆਂ ਨੂੰ ਲਿਜਾ ਰਿਹਾ ਸੀ ਤਾਂ ਰਸਤੇ 'ਚ ਪਿੰਡ ਔਲਖ ਦੇ ਕੋਲ ਦੋ ਕੁੱਤੇ ਲੜਦੇ ਹੋਏ ਸੜਕ ਵਿਚਕਾਰ ਆ ਗਏ, ਜਿਸ ਦੌਰਾਨ ਇਕ ਕੁੱਤਾ ਬੱਸ ਦੇ ਹੇਠਾਂ ਆ ਕੇ ਮਰ ਗਿਆ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ ਪਿੰਡ ਹਰਚੋਵਾਲ ਵਿਖੇ ਵੱਡੀ ਵਾਰਦਾਤ, ਬੱਚਿਆਂ ਨਾਲ ਭਰੀ ਸਕੂਲ ਬੱਸ 'ਤੇ ਕੀਤਾ ਦਾਤਰ ਨਾਲ ਹਮਲਾ
ਇਸ ਤੋਂ ਬਾਅਦ ਕੁਝ ਲੋਕਾਂ ਵੱਲੋਂ ਕ੍ਰਿਪਾਨ ਦੇ ਨਾਲ ਬੱਸ ਉੱਪਰ ਹਮਲਾ ਕੀਤਾ ਗਿਆ ਅਤੇ ਉਸ ਵੱਲੋਂ ਵੀਡੀਓ ਵਾਇਰਲ ਕੀਤੀ ਗਈ, ਜਿਸ ਤੋਂ ਬਾਅਦ ਪੁਲਸ ਚੌਂਕੀ ਹਰਚੋਵਾਲ ਦੇ ਚੌਂਕੀ ਇੰਚਾਰਜ ਏ.ਐੱਸ.ਆਈ ਸਰਵਣ ਸਿੰਘ ਨੇ ਕਾਰਵਾਈ ਕਰਦਿਆਂ ਬੱਸ ਡਰਾਈਵਰ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਬੌਬੀ ਪੁੱਤਰ ਨਿਰਵੈਲ ਸਿੰਘ, ਬੇਵੀ ਪਤਨੀ ਨਿਰਵੈਲ ਸਿੰਘ, ਗੋਪੀ ਪੁੱਤਰ ਮੱਖਣ ਸਿੰਘ, ਮੀਤੀ ਪੁੱਤਰ ਮਹਿੰਦਰ ਸਿੰਘ ਸਾਰੇ ਵਾਸੀ ਔਲਖਾਂ ਦੇ ਖ਼ਿਲਾਫ਼ ਥਾਣਾ ਸ੍ਰੀ ਹਰਗੋਬਿੰਦਪੁਰ ਅੰਦਰ ਮੁਕੱਦਮਾ ਨੰਬਰ 18 ਜੁਰਮ 440 ,427, 341 ,506 ਅਤੇ 34 ਆਈਪੀਸੀ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਡਾਲਰਾਂ ਦੀ ਚਮਕ ਤੋਂ ਵੱਡੀ ਦੇਸ਼ ਸੇਵਾ! ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਪਹਿਲੀ ਵਾਰ 'ਚ ਪਾਸ ਕੀਤੀ ਅਗਨੀਵੀਰ ਪ੍ਰੀਖਿਆ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਟਰੈਫ਼ਿਕ ਜਾਮ ਤੇ ਨਜਾਇਜ਼ ਕਬਜ਼ਿਆਂ ਦੀ ਸਮੱਸਿਆ ਨੂੰ ਲੈ ਕੇ ਬਟਾਲਾ ਦੇ SDM ਵਲੋਂ ਦੁਕਾਨਦਾਰਾਂ ਨੂੰ ਸਖ਼ਤ ਚੇਤਾਵਨੀ
NEXT STORY