ਅੰਮ੍ਰਿਤਸਰ (ਅਕਸ਼ੈ): ਅੰਮ੍ਰਿਤਸਰ ਦੇ ਸ਼ਰੀਫਪੁਰਾ ਇਲਾਕੇ 'ਚ ਇੱਕ ਨੌਜਵਾਨ ’ਤੇ ਜਾਨਲੇਵਾ ਹਮਲਾ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਜਸਜੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੀ ਪਛਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ। ਪੁਲਸ ਮੁਤਾਬਕ, ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਵਾਰਦਾਤ ਨਿੱਜੀ ਸਬੰਧਾਂ ਅਤੇ ਵਿਆਹ ਸਬੰਧੀ ਵਿਵਾਦ ਦੀ ਰੰਜਿਸ਼ ਕਾਰਨ ਵਾਪਰੀ। ਪੁਲਸ ਅਧਿਕਾਰੀ ਜਸਜੀਤ ਸਿੰਘ ਦੇ ਅਨੁਸਾਰ, ਜਸਵਿੰਦਰ ਸਿੰਘ ਦੇ ਰਿਮੀ ਨਾਮਕ ਵਿਅਕਤੀ ਦੀ ਪਤਨੀ ਨਾਲ ਸਬੰਧ ਹੋਣ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਕਾਫ਼ੀ ਸਮੇਂ ਤੋਂ ਤਣਾਅ ਅਤੇ ਵਿਵਾਦ ਚੱਲ ਰਿਹਾ ਸੀ। ਇਸੇ ਰੰਜਿਸ਼ ਦੇ ਚੱਲਦਿਆਂ ਹਮਲਾਵਰਾਂ ਵੱਲੋਂ ਕਥਿਤ ਤੌਰ ’ਤੇ ਇਸ ਹਿੰਸਕ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
ਦੱਸਿਆ ਜਾ ਰਿਹਾ ਹੈ ਕਿ ਪੀੜਤ ਜਸਵਿੰਦਰ ਸਿੰਘ ਕੁਝ ਸਮਾਂ ਪਹਿਲਾਂ ਕੈਨੇਡਾ ਤੋਂ ਵਾਪਸ ਆਇਆ ਸੀ। ਘਟਨਾ ਸਮੇਂ ਕੁੱਲ ਤਿੰਨ ਹਮਲਾਵਰਾਂ ਨੇ ਉਸ ’ਤੇ ਹਮਲਾ ਕੀਤਾ। ਇਸ ਦੌਰਾਨ ਹਥਿਆਰਾਂ ਦੀ ਵਰਤੋਂ ਕਰਦਿਆਂ ਜਸਵਿੰਦਰ ਸਿੰਘ ’ਤੇ ਵਾਰ ਕੀਤੇ ਗਏ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼
ਪੁਲਸ ਅਧਿਕਾਰੀ ਨੇ ਦੱਸਿਆ ਕਿ ਪੀੜਤ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਉਨ੍ਹਾਂ ਦੇ ਆਧਾਰ ’ਤੇ ਮਾਮਲੇ ਵਿੱਚ ਨਾਮਜ਼ਦ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਕੁੱਲ ਤਿੰਨ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਨਾਮਜ਼ਦ ਮੁਲਜ਼ਮਾਂ ਵਿੱਚੋਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਇੱਕ ਹੋਰ ਫਰਾਰ ਮੁਲਜ਼ਮ ਦੀ ਭਾਲ ਜਾਰੀ ਹੈ। ਪੁਲਸ ਦਾ ਕਹਿਣਾ ਹੈ ਕਿ ਫਰਾਰ ਮੁਲਜ਼ਮ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ ਅਤੇ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਤਿਉਹਾਰਾਂ ਦੌਰਾਨ ਮਠਿਆਈਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ : ਵਧੀਕ ਡਿਪਟੀ ਕਮਿਸ਼ਨਰ
NEXT STORY