ਚੌਂਕ ਮਹਿਤਾ (ਕੈਪਟਨ)- ਭਾਰਤੀ ਫੌਜ ਵਿਚ 15 ਸਿੱਖ ਬਟਾਲੀਅਨ ਅਸਾਮ ਵਿਚ ਬਤੌਰ ਹਵਾਲਦਾਰ ਨੌਕਰੀ ਕਰ ਰਹੇ ਲਖਵਿੰਦਰ ਸਿੰਘ ਦੇ ਸ਼ਹੀਦ ਹੋਣ 'ਤੇ ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਤਬੂਤਅੰਦਰ ਬੰਦ ਹੋ ਕੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਹਿਤਾ ਵਿਖੇ ਪੁੱਜੀ। ਜਿਥੇ ਫੌਜ ਦੀ ਟੁਕੜੀ ਵੱਲੋਂ ਸਲਾਮੀ ਦੇ ਕੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ।


ਇਹ ਵੀ ਪੜ੍ਹੋ- ਮਜੀਠਾ 'ਚ ਵੱਡੀ ਵਾਰਦਾਤ, ਜਵਾਈ ਵਲੋਂ ਚਾਚੇ ਸਹੁਰੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਇਸ ਸਮੇਂ ਸ਼ਹੀਦ ਦੀ ਪਤਨੀ ਵਰਿੰਦਰਜੀਤ ਕੌਰ ਨੇ ਆਪਣੇ ਪਤੀ ਦੀ ਸ਼ਹਾਦਤ 'ਤੇ ਮਾਣ ਮਹਿਸੂਸ ਕੀਤਾ ਅਤੇ ਆਖਿਆ ਕਿ ਉਨ੍ਹਾਂ ਦੇ ਪਤੀ ਨੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦੀ ਦਾ ਜਾਮ ਪੀਤਾ ਹੈ। ਉਨ੍ਹਾਂ ਕਿਹਾ ਕਿ ਮੇਰੇ 2 ਛੋਟੇ ਬੱਚੇ ਇਕ ਧੀ ਅਤੇ ਇਕ ਪੁੱਤ ਹੈ ਮੇਰਾ ਸੁਫ਼ਨਾ ਹੈ ਕਿ ਮੇਰੇ ਦੋਵੇਂ ਬੱਚੇ ਆਪਣੇ ਪਿਤਾ ਦੇ ਨਕਸ਼ੇ ਕਦਮਾਂ 'ਤੇ ਚਲਦਿਆਂ ਭਾਰਤੀ ਫੌਜ ਵਿਚ ਅਫ਼ਸਰ ਬਣਨ। ਇਸ ਦੁੱਖ ਸਮੇਂ ਵਿਚ ਪਹੁੰਚੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਇਸ ਸ਼ਹੀਦ ਦੇ ਪਰਿਵਾਰ ਦੇ ਨਾਲ ਹਮੇਸ਼ਾ ਖੜੀ ਹੈ, ਅਤੇ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਲਈ ਵਚਨਬੰਧ ਹੈ।



ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ, ਜਾਂਚ 'ਚ ਜੁਟੀ ਪੁਲਸ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੇਜ਼ ਰਫਤਾਰ ਟਰੈਕਟਰ ਨੇ ਸਾਈਕਲ ਸਵਾਰ ਬਜ਼ੁਰਗ ਦਰੜਿਆ, ਮੌਕੇ 'ਤੇ ਮੌਤ
NEXT STORY