ਤਰਨਤਾਰਨ, (ਰਾਜੂ)- ਥਾਣਾ ਸਿਟੀ ਤਰਨਤਾਰਨ ਪੁਲਸ ਨੇ ਘਰ ’ਚ ਦਾਖਲ ਹੋ ਕੇ ਵਿਅਕਤੀ ਦੀ ਕੁੱਟ ਮਾਰ ਕਰਨ ਦੇ ਦੋਸ਼ ਹੇਠ 9 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਸੁਰਿੰਦਰ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਮੁਹੱਲਾ ਜਸਵੰਤ ਸਿੰਘ ਤਰਨਤਾਰਨ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਘਰ ਵਿਚ ਮੌਜੂਦ ਸੀ ਤਾਂ 8-9 ਵਿਅਕਤੀ ਹਥਿਆਰਾਂ ਨਾਲ ਲੈੱਸ ਹੋ ਕੇ ਆਏ ਜਿਨ੍ਹਾਂ ਨੇ ਆਉਂਦਿਆਂ ਹੀ ਦਸਤੀ ਹਥਿਆਰਾਂ ਨਾਲ ਵਾਰ ਕਰਦਿਆਂ ਉਸ ਦੀ ਕੁੱਟ-ਮਾਰ ਕੀਤੀ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ ਅਤੇ ਉਸ ਵੱਲੋਂ ਬਚਾਅ ਲਈ ਰੌਲਾ ਪਾਉਣ ’ਤੇ ਜਦ ਮੁਹੱਲੇ ਦੇ ਲੋਕ ਇਕੱਠੇ ਹੋਏ ਤਾਂ ਉਕਤ ਵਿਅਕਤੀ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ. ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ ’ਤੇ ਦਿਲਬਾਗ ਸਿੰਘ ਪੁੱਤਰ ਪਿਆਰਾ ਸਿੰਘ, ਨਵਦੀਪ ਸਿੰਘ ਉਰਫ ਸ਼ੇਰਾ, ਮਨਦੀਪ ਸਿੰਘ ਉਰਫ ਮਨੀ, ਜਬਰਦੀਪ ਸਿੰਘ ਪੁੱਤਰਾਨ ਦਿਲਬਾਗ ਸਿੰਘ ਮੁਹੱਲਾ ਜਸਵੰਤ ਸਿੰਘ, ਜਰਮਨ ਸਿੰਘ ਵਾਸੀ ਮੁਹੱਲਾ ਨਾਨਕਸਰ ਅਤੇ 3-4 ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਨੰਬਰ 167 ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
2 ਵਿਅਕਤੀਆਂ 'ਤੇ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਕਿਰਚਾਂ ਨਾਲ ਕੀਤਾ ਹਮਲਾ
NEXT STORY