ਅੰਮ੍ਰਿਤਸਰ (ਅਨਜਾਣ) - ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਹਲਕਾ ਦੱਖਣੀ ਦੇ ਸੀਨੀਅਰ ਆਗੂ ਪ੍ਰਿਤਪਾਲ ਸਿੰਘ ਖਾਲਸਾ ਦੇ ਗ੍ਰਹਿ ਵਿਖੇ ਅੰਤਰਰਾਸ਼ਟਰੀ ਜ਼ਮਹੂਰੀਅਤ ਦਿਹਾੜੇ ਦੀ ਤਿਆਰੀ ਲਈ ਹੰਗਾਮੀ ਮੀਟਿੰਗ ਹੋਈ, ਜਿਸ ’ਚ ਵਿਸ਼ੇਸ਼ ਤੌਰ ’ਤੇ ਪਾਰਟੀ ਦੇ ਕੌਮੀ ਯੂਥ ਪ੍ਰਧਾਨ ਈਮਾਨ ਸਿੰਘ ਮਾਨ ਪਹੁੰਚੇ। ਈਮਾਨ ਸਿੰਘ ਮਾਨ ਨੇ ਕਿਹਾ ਕਿ 15 ਸਤੰਬਰ ਨੂੰ ਅੰਤਰਰਾਸ਼ਟਰੀ ਜ਼ਮਹੂਰੀਅਤ ਦਿਹਾੜੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਵਾਲੀ ਬਾਹੀ ’ਤੇ ਭਾਰੀ ਗਿਣਤੀ ’ਚ ਅਕਾਲੀ ਦਲ ਅੰਮ੍ਰਿਤਸਰ ਦਾ ਇਕੱਠ ਹੋਵੇਗਾ, ਜਿਸ ’ਚ ਹੋਰ ਸਿੱਖ ਜਥੇਬੰਦੀਆਂ ਦੇ ਆਗੂਆਂ ਦੇ ਇਲਾਵਾ ਦੇਸ਼-ਵਿਦੇਸ਼ ਤੋਂ ਸੰਗਤਾਂ ਪੁੱਜਣਗੀਆਂ।
ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਤਿਆਰੀਆਂ ਜ਼ੋਰਾਂ ਨਾਲ ਚਲ ਰਹੀਆਂ ਹਨ। ਇਸ ਮੌਕੇ ਸੀਨੀਅਰ ਆਗੂ ਪ੍ਰਿਤਪਾਲ ਸਿੰਘ ਤੇ ਹਲਕਾ ਪ੍ਰਧਾਨ ਅਮਰੀਕ ਸਿੰਘ ਨੰਗਲ ਨੇ ਮੀਟਿੰਗ ਵਿੱਚ ਪਹੁੰਚੇ ਪਾਰਟੀ ਆਗੂ, ਵਰਕਰਾਂ ਤੇ ਮੁਹੱਲਾ ਨਿਵਾਸੀਆਂ ਦਾ ਧੰਨਵਾਦ ਕੀਤਾ। ਮੀਟਿੰਗ ਨੂੰ ਕੁਲਵੰਤ ਸਿੰਘ ਕੋਟਲਾ ਗੁੱਜਰਾਂ ਪ੍ਰਧਾਨ ਮਜੀਠਾ ਤੇ ਹਰਬੀਰ ਸਿੰਘ ਸੰਧੂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬਲਵਿੰਦਰ ਸਿੰਘ ਕੋਟ ਖਾਲਸਾ, ਰਣਜੀਤ ਸਿੰਘ, ਬਲਵਿੰਦਰ ਸਿੰਘ, ਸਿਮਰਨਜੀਤ ਸਿੰਘ ਆਦਿ ਹਾਜ਼ਰ ਸਨ।
ਅੰਮ੍ਰਿਤਸਰ: ਮਿਰਚਾਂ ਦੇ ਕੋਲਡ ਸਟੋਰ ’ਚ ਲੱਗੀ ਭਿਆਨਕ ਅੱਗ, ਫਾਇਰ ਬਿਗ੍ਰੇਡ ਫੱਸੀ ਰਹੀ ਜਾਮ ’ਚ
NEXT STORY