ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਵਿਖੇ ਪਿਛਲੇ ਦਿਨੀਂ ਨਵਨਿਯੁਕਤ ਏ.ਐੱਸ.ਪੀ. (ਆਈ.ਪੀ.ਐੱਸ.) ਦਿਲਪ੍ਰੀਤ ਸਿੰਘ ਵੱਲੋਂ ਪੰਚਾਇਤੀ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਤੇ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਵਾਢੀ ਨੂੰ ਲੈ ਕੇ ਲੋਕਾਂ ਨੂੰ ਖ਼ਾਸ ਅਪੀਲ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸਖ਼ਤ ਤਾੜਨਾ ਕੀਤੀ ਤੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਲੋਕ ਪਰਾਲੀ ਨੂੰ ਬਿਲਕੁਲ ਅੱਗ ਨਾ ਲਾਉਣ ਅਤੇ ਆਉਣ ਵਾਲੇ ਦਿਨਾਂ ਵਿੱਚ ਪੰਚਾਇਤੀ ਚੋਣਾਂ ਨੂੰ ਵੀ ਅਮਨ ਸ਼ਾਂਤੀ ਨਾਲ ਕਰਵਾਉਣ ਲਈ ਪੁਲਿਸ ਦਾ ਸਹਿਯੋਗ ਕਰਨ।
ਉਨ੍ਹਾਂ ਕਿਹਾ ਕਿ ਦੀਨਾਨਗਰ ਇਲਾਕੇ ਅੰਦਰ ਕਿਸੇ ਵੀ ਤਰ੍ਹਾਂ ਕਾਨੂੰਨ ਦੀ ਸਥਿਤੀ ਨੂੰ ਤੋੜਨ ਵਾਲਿਆਂ ਲਈ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ। ਉਨ੍ਹਾਂ ਦੱਸਿਆ ਦੀ ਸਰਹੱਦੀ ਖੇਤਰ ਹੋਣ ਕਾਰਨ ਪੁਲਸ ਪੂਰੀ ਤਰ੍ਹਾਂ ਨਾਲ ਹਰ ਵੇਲੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜਰ ਰੱਖਦੇ ਹੋਏ ਥਾਂ-ਥਾਂ 'ਤੇ ਨਾਕੇ ਲਗਾ ਕੇ ਪੂਰੀ ਬਰੀਕੀ ਨਾਲ ਆਉਣ ਜਾਣ ਵਾਲੇ ਵਾਹਨਾਂ ਦੀ ਜਾਂਚ ਪੜਤਾਲ ਕੀਤੀ ਜਾਵੇਗੀ ਅਤੇ ਜੇਕਰ ਕੋਈ ਨਸ਼ਾ ਜਾਂ ਨਾਜਾਇਜ਼ ਮਾਈਨਿੰਗ ਦਾ ਧੰਦਾ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਵੀ ਪੂਰੀ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- PSEB ਨੇ ਜਾਰੀ ਕੀਤੇ ਸਖ਼ਤ ਨਿਰਦੇਸ਼, ਅਣਦੇਖਾ ਕਰਨ 'ਤੇ ਪਵੇਗਾ ਪਛਤਾਉਣਾ
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜੋ ਪੰਚਾਇਤੀ ਚੋਣਾਂ ਆ ਰਹੀਆਂ ਹਨ, ਲੋਕ ਉਨ੍ਹਾਂ ਨੂੰ ਪੂਰੀ ਅਮਨ ਸ਼ਾਂਤੀ ਨਾਲ ਆਪਣੇ-ਆਪਣੇ ਪਿੰਡਾਂ ਵਿੱਚ ਕਰਵਾਉਣ ਵਿਚ ਸਹਿਯੋਗ ਦੇਣ। ਉਨ੍ਹਾਂ ਅਖੀਰ ਵਿੱਚ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਇਲਾਕੇ ਅੰਦਰ ਕੋਈ ਵੀ ਕਿਸੇ ਤਰ੍ਹਾਂ ਦਾ ਕੋਈ ਗੈਰ-ਕਾਨੂੰਨੀ ਧੰਦਾ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ, ਉਸ ਦਾ ਨਾਂ ਬਿਲਕੁਲ ਗੁਪਤ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ- Business 'ਚ ਪੈ ਗਿਆ ਵੱਡਾ ਘਾਟਾ, ਗੁੱਸੇ 'ਚ ਵਿਅਕਤੀ ਨੇ ਪਤਨੀ ਨੂੰ ਹੀ ਮਾਰ'ਤੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼੍ਰੋਮਣੀ ਕਮੇਟੀ ਵਫ਼ਦ ਨੇ ਸਿੱਖ ਮਾਮਲਿਆਂ ਨੂੰ ਲੈ ਕੇ ਮੇਘਾਲਿਆ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ
NEXT STORY