ਝਬਾਲ/ਬੀੜ ਸਾਹਿਬ (ਲਾਲੂ ਘੁੰਮਣ, ਬਖਤਾਵਰ) : ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਕੀਤੀ ਗਈ ਸਖਤੀ ਦੇ ਕਾਰਣ ਜ਼ਿਲਾ ਪੁਲਸ ਮੁਖੀ ਤਰਨਤਾਰਨ ਕੇ. ਐੱਸ. ਚਾਹਲ ਵਲੋਂ ਨਸ਼ਾ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਣ ਦੇ ਜ਼ਿਲੇ ਦੇ ਸਾਰੇ ਥਾਣਾ ਮੁਖੀਆਂ ਨੂੰ ਦਿੱਤੇ ਗਏ ਸਖਤ ਹੁਕਮਾਂ ਤਹਿਤ ਡੀ. ਐੱਸ. ਪੀ. ਸਿਟੀ ਤਰਨਤਾਰਨ ਕਮਲਦੀਪ ਸਿੰਘ ਔਲਖ ਦੀ ਅਗਵਾਈ 'ਚ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ 10.90 ਲੱਖ ਰੁਪਏ ਦੀ ਹੈਰੋਇਨ ਸਣੇ ਇਕ ਨਸ਼ਾ ਸਮਗਲਰ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੱਤਰਕਾਰ ਸੰਮੇਲਨ ਦੌਰਾਨ ਇੰਸਪੈਕਟਰ ਰਣਜੀਤ ਸਿੰਘ ਰਾਣਾ ਧਾਲੀਵਾਲ ਅਤੇ ਥਾਣਾ ਮੁਖੀ ਸਰਾਏ ਅਮਾਨਤ ਖਾਂ ਨੇ ਦੱਸਿਆ ਕਿ ਅੱਜ ਸਬ ਇੰਸਪੈਕਟਰ ਗੁਰਭੇਜ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਜਿਸ 'ਚ ਏ. ਐੱਸ. ਆਈ. ਰਾਜਬੀਰ ਸਿੰਘ, ਹੌਲਦਾਰ ਹੀਰਾ ਸਿੰਘ, ਜਗਜੀਤ ਸਿੰਘ ਅਤੇ ਇੰਦਰਜੀਤ ਸਿੰਘ ਵੱਲੋਂ ਪਿੰਡ ਬੁਰਜ 169 ਨਜ਼ਦੀਕ ਕੀਤੀ ਜਾ ਰਹੀ ਗਸ਼ਤ ਦੌਰਾਨ, ਪਿੰਡ ਚਾਹਲ ਵਾਲੀ ਲਿੰਕ ਸੜਕ 'ਤੇ ਪੈਂਦਲ ਆ ਰਹੇ ਇਕ ਸ਼ੱਕੀ ਵਿਅਕਤੀ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ। ਉਕਤ ਵਿਅਕਤੀ ਨੇ ਹੱਥ 'ਚ ਫੜੇ ਮੋਮੀ ਵਜ਼ਨਦਾਰ ਲਿਫਾਫੇ ਨੂੰ ਸੜਕ ਕਿਨਾਰੇ ਸੁੱਟ ਕੇ ਪਿੱਛੇ ਨੂੰ ਭੱਜਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਪੁਲਸ ਪਾਰਟੀ ਵੱਲੋਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਲਿਫਾਫੇ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ ਵਿਚੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 10.90 ਲੱਖ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਬਲਕਾਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਕਲਸ ਵਜੋਂ ਹੋਈ ਹੈ ਜਿਸ ਦਾ ਥਾਣਾ ਸਰਾਏ ਅਮਾਨਤ ਖਾਂ ਵਿਖੇ ਮੁਕੱਦਮਾ ਦਰਜ ਕਰ ਕੇ ਦੋਸ਼ੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰ ਕਿ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਇਸ ਮੌਕੇ ਸਬ ਇੰਸਪੈਕਟਰ ਏ. ਐੱਸ. ਆਈ. ਸਲਵਿੰਦਰ ਸਿੰਘ, ਮੁਣਸ਼ੀ ਮੰਗਤ ਸਿੰਘ, ਰਛਪਾਲ ਸਿੰਘ, ਇੰਦਰਜੀਤ ਸਿੰਘ ਅਤੇ ਸਰਵਨ ਸਿੰਘ ਆਦਿ ਕਰਮਚਾਰੀ ਹਾਜ਼ਰ ਸਨ।
ਅਕਾਲੀ ਦਲ ਸਮੇਂ ਨਹੀਂ, ਕਾਂਗਰਸ ਵੇਲੇ ਹੋਏ ਫਰਜ਼ੀ ਐਨਕਾਊਂਟਰ : ਸੁਖਬੀਰ
NEXT STORY