ਤਰਨਤਾਰਨ (ਜ.ਬ) - ਕੇਂਦਰੀ ਸਬ ਜੇਲ੍ਹ ਪੱਟੀ ’ਚ ਬੰਦ ਹਵਾਲਾਤੀ ਵਲੋਂ ਫਾਹਾ ਲੈ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਟੀ ਪੱਟੀ ਪੁਲਸ ਨੇ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਹੈ। ਸਬ ਜੇਲ੍ਹ ਪੱਟੀ ਦੇ ਸੁਪਰਡੈਂਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਹਰੀਕੇ ਸਬ ਜੇਲ੍ਹ ਪੱਟੀ ’ਚ ਬੰਦ ਹੈ।
ਪੜ੍ਹੋ ਇਹ ਵੀ ਖ਼ਬਰ: ਮੰਦਬੁੱਧੀ ਭਰਾ ਦਾ ਸਿਰ ’ਚ ਬਾਲਾ ਮਾਰ ਕੇ ਕਤਲ, ਖੁਰਦ-ਬੁਰਦ ਕਰਨ ਲਈ ਨਹਿਰ ’ਚ ਸੁੱਟੀ ਲਾਸ਼
ਉਸ ਨੇ ਬੀਤੀ 12 ਜੁਲਾਈ ਨੂੰ ਜੇਲ੍ਹ ਅੰਦਰ ਲੱਗੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਜੇਲ੍ਹ ਕਰਮਚਾਰੀਆਂ ਵਲੋਂ ਬਚਾਅ ਲਿਆ ਗਿਆ। ਉੱਧਰ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਭਿੜੇ ਹਵਾਲਾਤੀ, ਕੀਤੀ ਇਕ ਦੂਜੇ ਦੀ ਕੁੱਟਮਾਰ
NEXT STORY