ਅੰਮ੍ਰਿਤਸਰ (ਸੰਜੀਵ) - ਸਪੈਸ਼ਲ ਟਾਸਕ ਫੋਰਸ ਨੇ ਜੇਲ੍ਹ ’ਚ ਬੰਦ ਕੈਦੀਆਂ ਨੂੰ ਮੋਬਾਈਲ ਫੋਨ ਦੀ ਸਪਲਾਈ ਕਰਨ ’ਚ ਮਦਦ ਕਰਨ ਵਾਲੇ ਗੋਵਿੰਦਵਾਲ ਸਾਹਿਬ ਜੇਲ੍ਹ ਦੇ ਡਿਪਟੀ ਸੁਪਰਡੈਂਟ ਬਲਬੀਰ ਸਿੰਘ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਫਿਲਹਾਲ ਐੱਸ.ਟੀ.ਐੱਫ. ਨੇ ਮਾਨਯੋਗ ਅਦਾਲਤ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਲਵੀਰ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸਨੂੰ ਪੁਲਸ ਰਿਮਾਂਡ 'ਤੇ ਲੈ ਲਿਆ ਹੈ।
ਪੜ੍ਹੋ ਇਹ ਵੀ ਖ਼ਬਰ : ਬਿਜਲੀ ਬੰਦ ਹੋਣ ਤੋਂ ਪਹਿਲਾਂ ਫੋਨ 'ਤੇ ਆਵੇਗਾ SMS, ਪੰਜਾਬ ਦੇ ਇਸ ਸ਼ਹਿਰ 'ਚ ਸ਼ੁਰੂ ਹੋਇਆ ਪ੍ਰੋਜੈਕਟ
ਦੱਸ ਦੇਈਏ ਕਿ ਬੀਤੇ ਕੁਝ ਦਿਨ ਪਹਿਲਾਂ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਮਾਮਲੇ ਵਿਚ ਭਗੌੜਾ ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ ਵਾਰਡਰ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਹਰਪ੍ਰੀਤ ਨੇ ਜੇਲ੍ਹ ਵਿਚ ਬੰਦ ਕੈਦੀ ਨੂੰ ਮੋਬਾਇਲ ਫੋਨ ਦੀ ਬਰਾਮਦਗੀ ਦਾ ਕੇਸ ਦਰਜ ਕਰਨ ਦਾ ਡਰ ਦਿਖਾ ਕੇ 80 ਹਜ਼ਾਰ ਰੁਪਏ ਬਤੌਰ ਰਿਸ਼ਵਤ ਵਜੋਂ ਲਏ ਸਨ। ਇਸ ਦੋਸ਼ ਵਿਚ ਵਾਰਡਰ ਹਰਪ੍ਰੀਤ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ।
ਥਾਣਾ ਲੋਪੋਕੇ ਦੀ ਪੁਲਸ ਨੇ ਇੱਕ ਕਿੱਲੋ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
NEXT STORY