ਸੁਜਾਨਪੁਰ (ਜੋਤੀ): ਕੋਰੋਨਾ ਵਾਇਰਸ ਮਹਾਮਾਰੀ ਦੇ ਕਾਰਨ ਅੱਜ ਸਵੇਰ ਦੇ ਸਮੇਂ ਅਚਾਨਕ ਜੰਮੂ-ਕਸ਼ਮੀਰ ਪ੍ਰਸ਼ਾਸਨ ਵਲੋਂ ਦੂਜੇ ਸੂਬਿਆਂ ਦੇ ਲੋਕਾਂ ਦੇ ਜੰਮੂ-ਕਸ਼ਮੀਰ ਆਉਣ ’ਤੇ ਪੂਰਨ ਤੌਰ ’ਤੇ ਰੋਕ ਲਗਾ ਦਿੱਤੀ ਗਈ, ਜਿਸ ਕਾਰਨ ਪੰਜਾਬ ਤੋਂ ਜੰਮੂ-ਕਸ਼ਮੀਰ ਜਾਣ ਵਾਲੇ ਲੇਬਰ ਕਰਮਚਾਰੀ ਸਮੇਤ ਹੋਰ ਲੋਕਾਂ ਨੇ ਪੰਜਾਬ ਜੰਮੂ-ਕਸ਼ਮੀਰ ਦੇ ਪ੍ਰਵੇਸ਼ ਦੁਆਰ ਮਾਧੋਪੁਰ ’ਚ ਰਾਵੀ ਦਰਿਆ ਪੁਲ ’ਤੇ ਜੰਮੂ ਕਸ਼ਮੀਰ ਵਲੋਂ ਆਉਣ ਵਾਲੇ ਵਾਹਨਾਂ ਦੇ ਪੰਜਾਬ ਦਾਖ਼ਲ ਹੋਣ ’ਤੇ ਪੂਰਨ ਰੂਪ ’ਚ ਰੋਕ ਲਗਾ ਦਿੱਤੀ ਹੈ ਅਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਖ਼ਿਲਾਫ ਖੂਬ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ: ਫ਼ਰੀਦਕੋਟ ਤੋਂ ਵੱਡੀ ਖ਼ਬਰ: ਸੌਂ ਰਹੇ ਵਿਅਕਤੀ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਲ
ਜਾਮ ਦੀ ਸਥਿਤੀ ਨੂੰ ਵੱਧਦਾ ਦੇਖ ਜੰਮੂ-ਕਸ਼ਮੀਰ ਦੇ ਲਖਨਪੁਰ ਤੋਂ ਡੀ.ਐੱਸ.ਪੀ. ਕੇ.ਡੀ. ਭਗਤ, ਥਾਣਾ ਇੰਚਾਰਜ ਸੁਮਿਤ ਸ਼ਰਮਾ ਆਪਣੀ ਪੁਲਸ ਪਾਰਟੀ ਦੇ ਨਾਲ ਪੰਜਾਬ ਸੂਬੇ ਦੇ ਡੀ.ਐੱਸ.ਪੀ. ਧਾਰਕਲਾਂ ਰਵਿੰਦਰ ਰੂਬੀ ਥਾਣਾ ਇੰਚਾਰਜ ਅਵਤਾਰ ਸਿੰਘ ਦੇ ਨਾਲ ਮੌਕੇ ’ਤੇ ਪਹੁੰਚੇ। ਲੋਕਾਂ ਨੇ ਧਰਨਾ ਹਟਾਉਣ ਤੋਂ ਸਾਫ਼ ਤੌਰ ’ਤੇ ਮਨ੍ਹਾਂ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਜਦੋਂ ਤੱਕ ਜੰਮੂ ਕਸ਼ਮੀਰ ਪ੍ਰਸ਼ਾਸਨ ਲੋਕਾਂ ਨੂੰ ਜੰਮੂ-ਕਸ਼ਮੀਰ ’ਚ ਦਾਖ਼ਲ ਨਹੀਂ ਹੋਣ ਦੇਵੇਗਾ ਉਦੋਂ ਤੱਕ ਉਹ ਆਪਣਾ ਧਰਨਾ ਖ਼ਤਮ ਨਹੀਂ ਕਰਨਗੇ।
ਇਹ ਵੀ ਪੜ੍ਹੋ: 100 ਰੁਪਏ ਨੇ ਬਦਲੀ ਦਿਹਾੜੀਦਾਰ ਦੀ ਜ਼ਿੰਦਗੀ, ਰਾਤੋ-ਰਾਤ ਬਣਿਆ ਕਰੋੜਪਤੀ
100 ਰੁਪਏ ਨੇ ਬਦਲੀ ਦਿਹਾੜੀਦਾਰ ਦੀ ਜ਼ਿੰਦਗੀ, ਰਾਤੋ-ਰਾਤ ਬਣਿਆ ਕਰੋੜਪਤੀ
NEXT STORY