ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰ ਦੇ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਵੱਖ-ਵੱਖ ਪਿੰਡਾਂ ਅੰਦਰ ਕੈਂਪਾਂ ਦਾ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਲੜੀ ਤਹਿਤ ਅੱਜ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਝੜੋਲੀ ਵਿਖੇ ਇਸ ਕੈਂਪ ਦਾ ਆਯੋਜਿਤ ਕੀਤਾ ਗਿਆ।
ਇਹ ਵੀ ਪੜ੍ਹੋ- ਪ੍ਰਧਾਨਗੀ ਤੋਂ ਅਸਤੀਫ਼ੇ 'ਤੇ ਐਡਵੋਕੇਟ ਧਾਮੀ ਦਾ ਵੱਡਾ ਬਿਆਨ
ਇਸ ਕੈਂਪ 'ਚ ਵਿਸ਼ੇਸ਼ ਤੌਰ 'ਤੇ 'ਆਪ' ਦੇ ਹਲਕਾ ਦੀਨਾਨਗਰ ਦੇ ਇੰਚਾਰਜ ਅਤੇ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਅਤੇ ਐੱਸ. ਡੀ. ਐੱਮ. ਦੀਨਾਨਗਰ ਜਸਪਿੰਦਰ ਸਿੰਘ ਪਹੁੰਚ ਕੇ ਕੈਂਪ ਦਾ ਜਾਇਜ਼ਾ ਲਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਦੁਆਰਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸਰਹੱਦੀ ਖੇਤਰ ਦੇ ਨੇੜਲੇ ਪਿੰਡਾਂ ਦੇ ਲੋਕਾਂ ਵੱਲੋਂ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਪ੍ਰਧਾਨ ਕਰਵਾਇਆ ਗਈਆਂ। ਇਸ ਮੌਕੇ ਸੰਬੋਧਨ ਦੌਰਾਨ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਤਹਿਤ ਮਿਲ ਰਹੀਆਂ ਸਹੂਲਤਾਂ ਸਬੰਧੀ ਲੋਕਾਂ ਦੀ ਖੱਜਲ ਖੁਆਰੀ ਤੋਂ ਬਚਾਉਣ ਲਈ ਪਿੰਡਾਂ-ਪਿੰਡਾਂ 'ਚ ਕੈਂਪਾਂ ਦਾ ਆਯੋਜਿਤ ਕੀਤਾ ਜਾ ਰਿਹਾ ਹੈ ਤਾਂ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਰੇਕ ਸਹੂਲਤ ਦਾ ਲਾਭ ਮਿਲ ਸਕੇ ਲੋਕਾਂ ਨੂੰ ਜਿਸ ਮੌਕੇ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਅਤੇ ਇਲਾਕੇ ਦੇ ਪੰਚ ਸਰਪੰਚ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੂਨ ਦੇ ਰਿਸ਼ਤੇ ਹੋਏ ਦਾਗਦਾਰ, ਕਲਯੁੱਗੀ ਪੁੱਤ ਨੇ ਜ਼ਮੀਨ ਦੇ ਲਾਲਚ ’ਚ ਕੀਤਾ ਪਿਤਾ ਦਾ ਕਤਲ
NEXT STORY