ਜੰਡਿਆਲਾ ਗੁਰੂ (ਸੁਰਿੰਦਰ, ਸ਼ਰਮਾ)- ਪੁਲਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਜੰਡਿਆਲਾ ਗੁਰੂ ਦੀ ਪੁਲਸ ਵੱਲੋਂ 750 ਪੇਟੀਆਂ ਅੰਗਰੇਜ਼ੀ ਸ਼ਰਾਬ ਫੜਨ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਇੰਸੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਥਾਣਾ ਜੰਡਿਆਲਾ ਗੁਰੂ ਅਧੀਨ ਆਉਂਦੀ ਪੁਲਸ ਚੌਕੀ ਨਵਾਂ ਪਿੰਡ ਦੇ ਇੰਚਾਰਜ ਰਸ਼ਪਾਲ ਸਿੰਘ ਨੇ ਆਪਣੀ ਟੀਮ ਨਾਲ ਇਕ ਬੰਦ ਕੰਟੇਨਰ ਦੀ ਚੈਕਿੰਗ ਦੌਰਾਨ ਉਸ ’ਚੋਂ 750 ਪੇਟੀਆਂ ਅੰਗਰੇਜ਼ੀ ਸ਼ਰਾਬ ਦੀਆਂ ਫੜੀਆਂ। ਉਨ੍ਹਾਂ ਦੱਸਿਆ ਕਿ ਇਹ ਸ਼ਰਾਬ ਰਾਜਸਥਾਨ, ਹਰਿਆਣਾ, ਪੰਜਾਬ ਸਮੇਤ ਹੋਰ ਕਈ ਸੂਬਿਆਂ ’ਚ ਨਾਜਾਇਜ਼ ਤੌਰ ’ਤੇ ਸਪਲਾਈ ਵਾਸਤੇ ਲਿਆਂਦੀ ਜਾ ਰਹੀ ਸੀ। ਡਰਾਈਵਰ ਕੋਲੋਂ ਪੁੱਛਗਿੱਛ ਜਾਰੀ ਹੈ।
ਇਹ ਵੀ ਪੜ੍ਹੋ- ਅੱਜ ਤੋਂ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਗੁਰਦਾਸਪੁਰ 'ਚ ਸਾਬਕਾ ਫੌਜੀ ਵੱਲੋਂ ਕੀਤੀ ਖੁਦਕੁਸ਼ੀ ਮਗਰੋਂ ਲਿਆ ਗਿਆ ਵੱਡਾ ਫੈਸਲਾ
NEXT STORY