ਅੰਮ੍ਰਿਤਸਰ(ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਭਾਈ ਇੰਦਰਜੀਤ ਸਿੰਘ ਦਾ ਚਲਾਣਾ ਖ਼ਾਲਸਾ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਇਹ ਵੀ ਪੜ੍ਹੋ- ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਖੂਨ ਦੇ ਨਿਸ਼ਾਨ ਦੇਖ ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
ਭਾਈ ਇੰਦਰਜੀਤ ਸਿੰਘ ਨੇ ਲੰਮਾ ਸਮਾਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਸਿੱਖੀ ਦਾ ਪ੍ਰਚਾਰ ਪ੍ਰਸਾਰ ਕੀਤਾ ਜੋ ਕਿ ਪ੍ਰੇਰਣਾਸਰੋਤ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਈ ਇੰਦਰਜੀਤ ਸਿੰਘ ਨਮਿਤ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਿਸ਼ ਕਰਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ 'ਤੇ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਆਸ ਦਰਿਆ ਪਾਰ ਕਰਨ ਦੌਰਾਨ ਪਾਣੀ 'ਚ ਰੁੜਿਆ ਨੌਜਵਾਨ, ਪਿੰਡ 'ਚ ਸੋਗ ਦਾ ਮਾਹੌਲ
NEXT STORY