ਅੰਮ੍ਰਿਤਸਰ(ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਮ੍ਰਿਤਸਰ ਤੋਂ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਇਹ ਵੀ ਪੜ੍ਹੋ-ਦੀਵਾਲੀ ਤੋਂ ਪਹਿਲਾਂ CM ਭਗਵੰਤ ਮਾਨ ਵੱਲੋਂ ਬਠਿੰਡਾ ਵਾਸੀਆਂ ਲਈ ਵੱਡਾ ਤੋਹਫ਼ਾ
ਜਥੇਦਾਰ ਗੜਗੱਜ ਨੇ ਕਿਹਾ ਕਿ ਭਾਈ ਰਾਮ ਸਿੰਘ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦੀਆਂ ਪੰਥਕ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਈ ਰਾਮ ਸਿੰਘ ਨੇ ਹਮੇਸ਼ਾ ਸ੍ਰੀ ਅਕਾਲ ਸਾਹਿਬ ਨੂੰ ਸਮਰਪਿਤ ਹੁੰਦਿਆਂ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਕਾਰਜ ਕੀਤੇ ਤੇ ਪੰਥਕ ਹਿੱਤਾਂ ਨੂੰ ਤਰਜੀਹ ਦਿੱਤੀ।
ਇਹ ਵੀ ਪੜ੍ਹੋ-ਪੰਜਾਬ ਦਾ ਮੌਸਮ ਲੈ ਰਿਹਾ ਕਰਵਟ, ਪੜ੍ਹੋ ਵਿਭਾਗ ਦੀ ਨਵੀਂ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਟਰਸਾਈਕਲ ਤੋਂ ਡਿੱਗਣ ਨਾਲ ਨੌਜਵਾਨ ਦੀ ਮੌਤ
NEXT STORY