ਅੰਮ੍ਰਿਤਸਰ (ਸਰਬਜੀਤ) - ਦਲ ਖਾਲਸਾ ਦੇ ਮੋਹਰੀ ਪੰਚਾਂ ਵਿੱਚੋਂ ਇਕ, ਉੱਘੇ ਸਿੱਖ ਵਿਦਵਾਨ ਅਤੇ ਭਾਈ ਗੁਰਦਾਸ ਇੰਸਟੀਚਿਊਟ ਆਫ਼ ਐਡਵਾਂਸ ਸਿੱਖ ਸਟਡੀਜ਼ ਦੇ ਮੁਖੀ ਭਾਈ ਹਰਸਿਮਰਨ ਸਿੰਘ ਦੇ ਅਕਾਲ ਚਲਾਣੇ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗਹਿਰਾ ਦੁੱਖ ਪ੍ਰਗਟਾਇਆ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਬੀਤੇ ਸਮੇਂ ਜਦੋਂ ਭਾਈ ਸਾਹਿਬ ਨੂੰ ਬ੍ਰੇਨ ਹੈਮਰੇਜ ਹੋਇਆ ਸੀ, ਤਾਂ ਉਨ੍ਹਾਂ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ ਸੀ। ਸਿੰਘ ਸਾਹਿਬ ਨੇ ਕਿਹਾ ਕਿ ਅਜਿਹੇ ਵਿਦਵਾਨ ਪੰਥ ’ਚ ਵਿਰਲੇ ਹਨ, ਜਿਨ੍ਹਾਂ ਨੇ ਖ਼ਾਲਸਾ ਪੰਥ ਦੀ ਸੇਵਾ ਕਰਦਿਆਂ ਬਹੁਤ ਸਾਰਾ ਸਾਹਿਤ ਕੌਮ ਦੀ ਝੋਲੀ ਪਾਇਆ। ਉਨ੍ਹਾਂ ਦੱਸਿਆ ਕਿ ਭਾਈ ਸਾਹਿਬ ਆਪਣੇ ਅੰਤਿਮ ਸਮੇਂ ’ਚ ਵੀ ਇਕ ਪੁਸਤਕ 'ਤੇ ਕਾਰਜ ਕਰ ਰਹੇ ਸਨ, ਜੋ ਸ਼ਾਇਦ ਪੂਰੀ ਕਰ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ’ਚ ਪੰਥ ਲਈ ਮਾਰਗ-ਦਰਸ਼ਕ ਸਾਬਤ ਹੋਵੇਗੀ।
ਜਥੇਦਾਰ ਸਾਹਿਬ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਨਾਬਾਲਗਾ ਨਾਲ ਜਬਰ-ਜ਼ਨਾਹ ਕਰਵਾਉਣ ਦੇ ਮਾਮਲੇ ’ਚ 2 ਭੈਣਾਂ ਗ੍ਰਿਫਤਾਰ, ਨੌਜਵਾਨ ਫਰਾਰ
NEXT STORY