ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਪਿੰਡ ਸਦਾਰੰਗ ਨੇੜੇ ਮਹਿਤਾ ਚੌਂਕ ਵਿਖੇ ਇਕ ਬੱਚੇ ਵੱਲੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਸੰਗਤਾਂ ਨੂੰ ਆਦੇਸ਼ ਦਿੱਤਾ ਕਿ ਸੁਚੇਤ ਹੋ ਕੇ ਗੁਰਦੁਆਰਾ ਸਾਹਿਬ ਜੀ ਦੀ ਸੇਵਾ-ਸੰਭਾਲ ਕੀਤੀ ਜਾਵੇ।
ਇਹ ਵੀ ਪੜ੍ਹੋ- ਬਟਾਲਾ 'ਚ ਵਾਪਰੀ ਬੇਅਦਬੀ ਦੀ ਘਟਨਾ, ਨਾਬਾਲਿਗ ਮੁੰਡੇ 'ਤੇ ਲੱਗੇ ਇਲਜ਼ਾਮ, ਘਟਨਾ cctv ਕੈਮਰੇ 'ਚ ਕੈਦ
ਸਿੰਘ ਸਾਹਿਬ ਨੇ ਇਹ ਵੀ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਗੁਰਦੁਆਰਾ ਸਾਹਿਬ ਵਿਖੇ ਇਕ ਸਿੰਘ ਜ਼ਰੂਰ ਗੁਰੂ-ਘਰ ਵਿਚ ਹਾਜ਼ਰ ਰਹੇ ਅਤੇ ਸਰਕਾਰ ਵੀ ਇਸ ਘਟਨਾ ਦੇ ਅੰਜ਼ਾਮ ਦੇਣ ਵਾਲਿਆਂ 'ਤੇ ਸਖ਼ਤ ਕਾਰਵਾਈ ਕਰੇ ਤਾਂ ਜੋ ਕੋਈ ਅਨਸਰ ਅਜਿਹਾ ਕਰਨ ਦਾ ਅੱਗੇ ਤੋਂ ਹੀਆ ਨਾ ਕਰ ਸਕੇ।
ਇਹ ਵੀ ਪੜ੍ਹੋ- ਸ਼ਰੇਆਮ ਗੁੰਡਾਗਰਦੀ: ਨਾਬਾਲਗ ਭੈਣ ਨਾਲ ਛੇੜਖਾਨੀ ਦਾ ਵਿਰੋਧ ਕਰਨ ’ਤੇ ਤਿੰਨ ਭਰਾਵਾਂ 'ਤੇ ਕੀਤਾ ਹਮਲਾ
ਸਿੰਘ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕਰਦਿਆਂ ਕਿਹਾ ਕਿ ਇਸ ਘਟਨਾ ਵਾਲੀ ਥਾਂ ਤੋਂ ਤੁਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸਤਿਕਾਰ ਸਹਿਤ ਕਿਸੇ ਨੇੜਲੇ ਸੁਰੱਖਿਅਤ ਗੁਰਦੁਆਰੇ ਸਾਹਿਬਾਨ ਵਿਖੇ ਸੁਭਾਇਮਾਨ ਕਰਵਾ ਦਿੱਤੇ ਜਾਣ, ਕਿਉਂਕਿ ਅਜਿਹੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕ ਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਨਹੀਂ ਕਰ ਸਕਦੇ ਤਾਂ ਉਹ ਗੁਰੂ ਸਾਹਿਬ ਜੀ ਦੇ ਸਰੂਪ ਰੱਖਣ ਦੇ ਵੀ ਅਧਿਕਾਰੀ ਨਹੀਂ ਹਨ।
ਇਹ ਵੀ ਪੜ੍ਹੋ- ਕਾਰ ’ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਮੁਲਾਜ਼ਮ, ਰੋਕਣ ਦਾ ਇਸ਼ਾਰਾ ਦਿੱਤਾ ਤਾਂ ਕਰ 'ਤਾ ਇਹ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਟਾਲਾ 'ਚ ਵਾਪਰੀ ਬੇਅਦਬੀ ਦੀ ਘਟਨਾ, ਨਾਬਾਲਿਗ ਮੁੰਡੇ 'ਤੇ ਲੱਗੇ ਇਲਜ਼ਾਮ, ਘਟਨਾ cctv ਕੈਮਰੇ 'ਚ ਕੈਦ
NEXT STORY