ਅੰਮ੍ਰਿਤਸਰ (ਸਰਬਜੀਤ)- ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਮੁੜ ਸੇਵਾ ਮਿਲਣ ਉਪਰੰਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਸ੍ਰੀ ਅਟੱਲ ਰਾਏ ਸਾਹਿਬ ਜੀ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਇਕੱਠੀਆਂ 2 ਛੁੱਟੀਆਂ
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੈੱਡ ਗ੍ਰੰਥੀ ਵੱਲੋਂ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ। ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਹਾਜ਼ਰੀ ’ਚ ਪਾਰਟੀ ਪ੍ਰਧਾਨ ਅਤੇ ਸੀਨੀਅਰ ਲੀਡਰਸ਼ਿਪ ਨੇ ਮੂਲ ਮੰਤਰ ਤੇ ਗੁਰਮੰਤਰ ਦੇ ਜਾਪ ਕੀਤੇ ਅਤੇ ਸਿੰਘ ਸਾਹਿਬ ਨਾਲ ਪੰਥਕ ਵਿਚਾਰਾਂ ਦੀ ਸਾਂਝ ਪਾਈ। ਸਿੰਘ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿਰਪਾਓ ਰੂਪ ’ਚ ਸਿੱਖ ਰਹਿਤ ਮਰਿਆਦਾ ਅਤੇ ਹੋਰ ਧਾਰਮਿਕ ਸਾਹਿਤ ਵੀ ਭੇਟ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ, ਪਰਮਜੀਤ ਸਿੰਘ ਸਰਨਾ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! 16 ਤੇ 17 ਅਪ੍ਰੈਲ ਨੂੰ...
NEXT STORY