ਅੰਮ੍ਰਿਤਸਰ (ਸਰਬਜੀਤ)-ਜੰਮੂ ਦੇ ਸਾਂਬਾ ਜ਼ਿਲ੍ਹੇ ਦੀ ਵਿਜੇਪੁਰ ਤਹਿਸੀਲ ਵਿਚ ਪੈਂਦੇ ਕੌਲਪੁਰ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਬੀਤੀ ਰਾਤ ਇਸ ਪਿੰਡ ਦੇ ਹੀ ਵਾਸੀ ਮਨਜੀਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਤੇਲ ਪਾ ਕੇ ਅਗਨ ਭੇਟ ਕੀਤਾ ਗਿਆ ਸੀ। ਇਸ ਮਾਮਲੇ 'ਚ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਘਟਨਾ ਵਾਲੀ ਥਾਂ ਪੁੱਜੇ ਅਤੇ ਮਾਮਲੇ ਦੀ ਮੁਕੰਮਲ ਜਾਂਚ ਕੀਤੀ।
ਇਹ ਵੀ ਪੜ੍ਹੋ-ਅਸਲਾ ਧਾਰਕਾਂ ਲਈ ਹੁਕਮ ਜਾਰੀ, 7 ਦਿਨਾਂ ਦੇ ਅੰਦਰ-ਅੰਦਰ ਕਰ ਇਹ ਕੰਮ
ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਸ਼ਰਮਨਾਕ ਅਤੇ ਦੁੱਖਦਾਈ ਹੈ। ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਜਥੇਦਾਰ ਗੜਗੱਜ ਨੇ ਇਸ ਗੁਰਦੁਆਰਾ ਸਿੰਘ ਸਭਾ ਕੌਲਪੁਰ ਦੀ ਮੌਜੂਦਾ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ 'ਤੇ ਤਾਉਮਰ ਗੁਰੂ ਘਰ ਦੇ ਪ੍ਰਬੰਧਕ ਬਣਨ ਤੋਂ ਰੋਕ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਭਗਵਾਨ ਵਾਲਮੀਕਿ ਸੇਵਾ ਸੋਸਾਇਟੀ ਦੇ ਮੁਖੀ 'ਤੇ ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਸਲਾ ਧਾਰਕਾਂ ਲਈ ਹੁਕਮ ਜਾਰੀ, 7 ਦਿਨਾਂ ਦੇ ਅੰਦਰ-ਅੰਦਰ ਕਰੋ ਇਹ ਕੰਮ
NEXT STORY